ਜੈਕਾਰਿਆਂ ਦੀ ਗੰੂਜ ਚ’ ਸੇਵਾ ਦੀ ਹੋਈ ਸ਼ੁਰੂਆਤ,ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵੀ ਰਹੇ ਮੋਜੂਦ
ਸ਼੍ਰੀ ਅਨੰਦਪੁਰ ਸਾਹਿਬ 9 ਜੁਲਾਈ (ਕੰਵਲ ਜੋਤ ਸਿੰਘ) ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹਰ ਸਾਲ ਖਾਲਸੇ ਦੇ ਕੋਮੀ ਤਿਉਹਾਰ ਹੋਲੇ ਮਹੱਲੇ ਮੋਕੇ ਲੱਖਾਂ ਦੀ ਤਦਾਦ ਵਿੱਚ ਸੰਗਤਾਂ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਪਹੁੰਚਦੀਆਂ ਹਨ ਤੇ ਉਨਾਂ ਸੰਗਤਾਂ ਦੀ ਸਰੀਰਕ ਤ੍ਰਿਪਤੀ ਲਈ ਵੱਖ ਵੱਖ ਥਾਵਾਂ ਤੋਂ ਸੰਗਤਾਂ ਲੰਗਰ ਲਗਾਉਣ ਲਈ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਆਉਂਦੀਆਂ ਹਨ ਤੇ ਲਗਾਤਾਰ 7-7 ਦਿਨ ਲੰਗਰ ਅਤੁੱਟ ਵਰਤਾਏ ਜਾਂਦੇ ਹਨ।ਸ਼੍ਰੀ ਫਤਿਹਗੜ ਸਾਹਿਬ ਤੇ ਲੁਧਿਆਣਾ ਦੀ ਅਕਾਲ ਸਹਾਏ ਲੰਗਰ ਕਮੇਟੀ ਵੱਲੋਂ 1999 ਤੋਂ ਲਗਾਤਾਰ ਹਰ ਸਾਲ ਹੋਲੇ ਮਹੱਲੇ ਮੋਕੇ ਕਿਲ੍ਹਾ ਫਤਿਹਗੜ ਸਾਹਿਬ ਵਿਖੇ ਲੰਗਰ ਲਗਾਇਆ ਜਾਂਦਾ ਹੈ।ਜਿਸ ਤੋਂ ਬਾਅਦ ਹੁਣ ਸੰਗਤਾਂ ਨੇ ਇਹ ਫੈਂਸਲਾ ਕੀਤਾ ਕਿ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦੇ ਬਾਹਰ ਸ਼ੈੱਡ ਵੀ ਪਾਈ ਜਾਵੇ ਤਾਂ ਜੋ ਹੋਲੇ ਮਹੱਲੇ ਮੋਕੇ ਲੰਗਰ ਛੱਕਣ ਵਾਲੀਆਂ ਸੰਗਤਾਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਅਕਾਲ ਸਹਾਏ ਲੰਗਰ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ ਨੇ ਦੱਸਿਆ ਕਿ ਇਸ ਬਾਬਤ ਕਮੇਟੀ ਵੱਲੋਂ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਤੇ ਉਨਾਂ ਨੂੰ ਇਸ ਸੇਵਾ ਬਾਰੇ ਜਾਣਕਾਰੀ ਦਿੱਤੀ ਤੇ ਹੁਣ ਤਖਤ ਸਾਹਿਬ ਦੇ ਪ੍ਰਬੰਧ ਦੇ ਸਹਿਯੋਗ ਨਾਲ ਇਹ ਸੇਵਾ ਸ਼ੁਰੂ ਕੀਤੀ ਗਈ ਹੈ।ਉਨਾਂ ਕਿਹਾ ਕਿ ਅੱਜ ਸਵੇਰੇ ਕਿਲਾ ਫਤਿਹਗੜ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਉਪਰੰਤ ਰਾਗੀ ਸਿੰਘਾਂ ਵੱਲੋਂ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਗਿਆ।ਇਸ ਮੋਕੇ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵੀ ਵਿਸ਼ੇਸ਼ ਤੋਰ ਤੇ ਪਹੁੰਚੇ ਤੇ ਉਨਾਂ ਕਿਹਾ ਕਿ ਸੰਗਤਾਂ ਬੜੀਆਂ ਭਾਗਾਂ ਵਾਲੀਆਂ ਹਨ ਜਿਨਾਂ ਨੂੰ ਇਹ ਸੇਵਾ ਕਰਨ ਦਾ ਮੋਕੇ ਮਿਿਲਆ ਹੈ।ਕਮੇਟੀ ਪ੍ਰਧਾਨ ਗੁਰਨਾਮ ਸਿੰਘ ਨੇ ਦੱਸਿਆ ਕਿ ਇਹ ਸੇਵਾ ਜਲਦ ਮੁਕੰਮਲ ਕਰ ਦਿੱਤੀ ਜਾਵੇਗੀ।ਇਸ ਮੋਕੇ ਅਰੰਭਤਾ ਦੀ ਅਰਦਾਸ ਤਖਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਕੀਤੀ ਗਈ।ਇਸ ਮੋਕੇ ਤਖਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ,ਐਡੀ:ਮੈਨੇਜਰ ਹਰਦੇਵ ਸਿੰਘ,ਜੇ.ਈ ਬਲਜਿੰਦਰ ਸਿੰਘ,ਸੁਖਜਿੰਦਰ ਸਿੰਘ ਸਾਗਰ,ਜੰਗ ਬਹਾਦਰ ਸਿੰਘ,ਹਰਦੀਪ ਸਿੰਘ,ਅਨੂਪ ਸਿੰਘ,ਜਤਿੰਦਰ ਸਿੰਘ,ਸਤਪਾਲ ਸਿੰਘ,ਅਮਨਦੀਪ ਸਿੰਘ,ਗੁਰਜੀਤ ਸਿੰਘ,ਮਨਦੀਪ ਸਿੰਘ,ਹਰਿੰਦਰ ਸਿੰਘ,ਸੁਖਬੀਰ ਸਿੰਘ,ਜਗਦੀਪ ਸਿੰਘ ਤੇ ਹੋਰ ਸੰਗਤਾਂ ਮੋਜੂਦ ਸਨ।