ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅਤਿਵਾਦੀਆਂ ਅਤੇ ਗੈਂਗਸਟਰਾਂ ਵਿਚਾਲੇ ਗਠਜੋੜ ਖਿ਼ਲਾਫ਼ ਕਾਰਵਾਈ ਕਰਦਿਆਂ ਪੰਜਾਬ ਸਮੇਤ ਚਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਛਾਪੇਮਾਰੀ ਕੀਤੀ। ਇਸ ਮਾਮਲੇ ਵਿੱਚ ਐੱਨਆਈਏ ਵੱਲੋਂ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ 30 ਅੱਲਗ ਅਲੱਗ ਥਾਵਾਂ ’ਤੇ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।