ਵਾਸ਼ਿੰਗਟਨ: ਆਪਣਾ ਪੰਜਾਬ ਮੀਡੀਆ: ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਵਿਚ ਇਕ ਸੜਕ ‘ਤੇ ਬੀਤੀ ਰਾਤ ਫਾਇਰਿੰਗ ਹੋਈ। ਪੁਲਿਸ ਨੇ ਜਾਣਕਾਰੀ ਦਿੱਤੀ ਕਿ ਇਸ ਘਟਨਾ ਵਿਚ 3 ਲੋਕਾਂ ਦੀ ਮੌਤ ਹੋ ਗਈ ਤੇ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਰਾਤ ਲਗਭਗ 8 ਵਜੇ ਗੁੱਡ ਹੋਪ ਰੋਡ ਸਾਊਥਈਸਟ ਦੇ 1600 ਬਲਾਕ ਵਿਚ ਗੋਲੀਆਂ ਦੀ ਆਵਾਜ਼ ਆਉਣ ਦੀ ਸੂਚਨਾ ਮਿਲੀ ਜਦੋਂ ਪੁਲਿਸ ਉਥੇ ਪਹੁੰਚੀ ਤਾਂ ਉਨ੍ਹਾਂ ਨੂੰ ਘਟਨਾ ਵਾਲੀ ਥਾਂ ‘ਤੇ 5 ਪੀੜਤ ਮਿਲੇ ਜਿਥੇ ਗੋਲੀ ਲੱਗੀ ਸੀ।
ਪੁਲਿਸ ਵਿਭਾਗ ਦੇ ਕਾਰਜਕਾਰੀ ਮੁਖੀ ਪਾਮੇਲਾ ਸਮਿਥ ਨੇ ਘਟਨਾ ਵਾਲੀ ਥਾਂ ‘ਤੇ ਇਕ ਸੰਮੇਲਨ ਦੌਰਾਨ ਕਿਹਾ ਕਿ ਘਟਨਾ ਵਾਲੀ ਥਾਂ ‘ਤੇ ਦੋ ਪੁਰਸ਼ਾਂ ਤੇ ਇਕ ਮਹਿਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਤੇ ਦੋ ਪੁਰਸ਼ਾਂ ਨੂੰ ਖੇਤਰੀ ਹਸਪਤਾਲਾਂ, ਵਾਸ਼ਿੰਗਟਨ ਡੀਸੀ ਲਿਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਭਰਤੀ ਪੀੜਤਾਂ ਦੀ ਸਥਿਤੀ ਬਾਰੇ ਪਤਾ ਨਹੀਂ ਲੱਗ ਸਕਿਆ ਹੈ।
ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ‘ਚ ਹੋਈ ਗੋਲੀਬਾਰੀ, 3 ਲੋਕਾਂ ਦੀ ਹੋਈ ਮੌਤ ਤੇ 2 ਲੋਕ ਜਖਮੀ

Leave a comment
Leave a comment