ਬਠਿੰਡਾ : ਆਪਣਾ ਪੰਜਾਬ ਮੀਡੀਆ : ਅੰਮ੍ਰਿਤਸਰ -ਬਠਿੰਡਾ ਨੈਸ਼ਨਲ ਹਾਈਵੇਅ -54 ’ਤੇ ਪਿੰਡ ਮਹੀਆਂ ਵਾਲਾ ਕਲਾਂ (ਜ਼ੀਰਾ) ਨਜ਼ਦੀਕ ਦੋ ਕਾਰਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਤਿੰਨ ਗੰਭੀਰ ਜ਼ਖ਼ਮੀ ਹੋ ਗਏ।
ਬੂਟਾ ਸਿੰਘ ਨੇ ਦੱਸਿਆ ਕਿ ਉਹ ਆਪਣੀ ਸਵਿਫਟ ਡਿਜ਼ਾਇਰ ਕਾਰ ’ਤੇ ਫਰੀਦਕੋਟ ਤੋਂ ਜ਼ੀਰਾ ਵੱਲ ਆ ਰਹੇ ਸਨ, ਜਦ ਉਹ ਪਿੰਡ ਮਹੀਆਂ ਵਾਲਾ ਕਲਾਂ ਨਜ਼ਦੀਕ ਪਹੁੰਚੇ ਤਾਂ ਅਚਾਨਕ ਜ਼ੀਰਾ ਸਾਈਡ ਤੋਂ ਆ ਰਹੀ ਇੱਕ ਤੇਜ਼ ਰਫਤਾਰ ਸਵਿਫਟ ਕਾਰ ਨੇ ਦੂਜੇ ਪਾਸੇ ਤੋਂ ਆ ਕੇ ਟੱਕਰ ਮਾਰੀ। ਇਸ ਕਾਰ ਨੂੰ ਸ਼ੁਭਦੀਪ ਸਿੰਘ ਪੁੱਤਰ ਧਰਮਿੰਦਰ ਸਿੰਘ ਵਾਸੀ ਪਿੰਡ ਢੁੱਡੀਕੇ (ਫਰੀਦਕੋਟ) ਚਲਾ ਰਿਹਾ ਸੀ। ਇਹ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਉਣ ਉਪਰੰਤ ਸੜਕ ਦੀ ਦੂਸਰੀ ਸਾਈਡ ’ਤੇ ਉਨ੍ਹਾਂ ਦੀ ਕਾਰ ਨਾਲ ਟਕਰਾ ਗਈ। ਹਾਦਸੇ ਵਿੱਚ ਸ਼ੁਭਦੀਪ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਹਰਜੀਤ ਸਿੰਘ, ਨਵਜੋਤ ਕੌਰ ਅਤੇ ਗੁਰਦੀਪ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਇਲਾਜ ਲਈ ਜ਼ੀਰਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ-54 ’ਤੇ ਪਿੰਡ ਮਹੀਆਂ ਵਾਲਾ ਕਲਾਂ ਦੋ ਕਾਰਾਂ ਦੀ ਟੱਕਰ ‘ਚ ਇੱਕ ਵਿਅਕਤੀ ਦੀ ਹੋਈ ਮੌਤ, ਤਿੰਨ ਗੰਭੀਰ ਜ਼ਖ਼ਮੀ

Leave a comment