ਅੰਮ੍ਰਿਤਸਰ : ਡਾ ਚਰਨਜੀਤ ਸਿੰਘ ਗੁਮਟਾਲਾ : ਅੰਮ੍ਰਿਤਸਰ ਵਿਕਾਸ ਮੰਚ ਵਲੋਂ ਪੱਤਰਕਾਰ, ਅਧਿਆਪਕ ਤੇ ਲੇਖਕ ਦਿਲਬਾਗ ਸਿੰਘ ਗਿੱਲ ਦੀ ਬੇਵਕਤੀ ਮੌਤ ‘ਤੇ ਦੁਖ਼ ਦਾ ਪ੍ਰਗਟਾਵਾ ।ਪ੍ਰੈਸ ਨੂੰ ਜਾਰੀ ਇਕ ਸਾਂਝੇ ਬਿਆਨ ਵਿਚ ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਨ ਸਿੰਘ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ ਬਰਾੜ, ਪ੍ਰਿਸੀਪਲ ਕੁਲਵੰਤ ਸਿੰਘ ਅਣਖੀ , ਹਰਦੀਪ ਸਿੰਘ ਚਾਹਲ ,ਪ੍ਰਧਾਨ ਇੰਜ. ਹਰਜਾਪ ਸਿੰਘ ਔਜਲਾ, ਸੀਨੀਅਰ ਮੀਤ ਡਾ. ਇੰਦਰਜੀਤ ਸਿੰਘ ਗੋਗੋਆਣੀ, ਜਨਰਲ ਸਕੱਤਰ ਸੁਰਿੰਦਰਜੀਤ ਸਿੰਘ ਬਿੱਟੂ ਤੇ ਮੈਂਬਰਾਨ ਵਲੋਂ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਦਿਲਬਾਗ ਸਿੰਘ ਗਿੱਲ ਇਕ ਬਹੁਤ ਹੀ ਨੇਕ ਤੇ ਹਲੀਮੀ ਸੁਭਾਅ ਦੇ ਮਾਲਕ ਸਨ।ਉਹ ਹਾਲ ਹੀ ਵਿਚ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਹੋਇ ਸਨ।ਉਨ੍ਹਾਂ ਨੇ ਨੌਕਰੀ ਦੇ ਨਾਲ ਨਾਲ ਜਿੱਥੇ ਬਤੌਰ ਪੱਤਰਕਾਰ ਸੇਵਾ ਨਿਭਾਈ ਉੱਥੇ ਸਾਹਿਤਕ ਖੇਤਰ ਵਿਚ ਵੀ ਨਾਮਣਾ ਖੱਟਿਆ । ਉਨ੍ਹਾਂ ਨੇ ਦੋ ਪੁਸਤਕਾਂ ਮਾਝੇ ਵਿਚਲੀਆਂ ਮੁਗਲ ਕਾਲ ਅਤੇ ਸਿੱਖ ਰਾਜ ਦੀਆਂ ਵਿਰਾਸਤੀ ਇਮਾਰਤਾਂ ਅਤੇ ਪਿਆਰੇ ਪੰਛੀ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ। ਉਹ ਭਾਵੇਂ ਸਾਡੇ ਵਿੱਚ ਨਹੀਂ ਰਹੇ ਪਰ ਉਨ੍ਹਾਂ ਵੱਲੋਂ ਕੀਤੇ ਸਾਹਿਤਕ ਤੇ ਸਮਾਜ ਭਲਾਈ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।