ਚੰਡੀਗੜ੍ਹ: ਆਪਣਾ ਪੰਜਾਬ ਮੀਡੀਆ: ਪੰਜਾਬ ‘ਚ ਸੱਤਾਧਾਰੀ ਪਾਰਟੀ ‘ਆਪ’ ਨੇ ਸ਼ੁੱਕਰਵਾਰ ਨੂੰ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੀ ਮੁੱਖ ਮੰਤਰੀ ਨੂੰ ਸੂਬੇ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਧਮਕੀ ਦੀ ਸਖਤ ਸ਼ਬਦਾ ‘ਚ ਨਿੰਦਾ ਕੀਤੀ ਹੈ। ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਅਜਿਹਾ ਮਨੀਪੁਰ ਅਤੇ ਹਰਿਆਣਾ ‘ਚ ਕੀਤਾ ਜਾਣਾ ਚਾਹੀਦਾ ਹੈ।
ਬੀਤੇ ਦਿਨੀ ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਦੀਆਂ ਚਿੱਠੀਆਂ ਦਾ ਜਵਾਬ ਨਾ ਦੇਣ ਤੋਂ ਨਾਰਾਜ਼, ਪੁਰੋਹਿਤ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਰਾਜ ਵਿੱਚ “ਸੰਵਿਧਾਨਕ ਪ੍ਰਣਾਲੀ ਦੀ ਅਸਫਲਤਾ” ‘ਤੇ ਅਪਰਾਧਿਕ ਕਾਰਵਾਈ ਸ਼ੁਰੂ ਕਰ ਸਕਦੇ ਹਨ ਅਤੇ ਰਾਸ਼ਟਰਪਤੀ ਨੂੰ ਰਿਪੋਰਟ ਭੇਜ ਸਕਦੇ ਹਨ। ਪੰਜਾਬ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਮਾਨ ਨੂੰ ਸੰਵਿਧਾਨ ਦੀ ਧਾਰਾ 356 ਅਤੇ ਭਾਰਤੀ ਦੰਡ ਵਿਧਾਨ ਦੀ ਧਾਰਾ 124 ਦੇ ਤਹਿਤ ਇਹ “ਅੰਤਿਮ ਫੈਸਲਾ” ਲੈਣ ਤੋਂ ਪਹਿਲਾਂ ਕਾਰਵਾਈ ਕਰਨ ਦੀ ਸਲਾਹ ਦਿੱਤੀ।
ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਸੰਵਿਧਾਨਕ ਢਾਂਚੇ ਦੇ ਅੰਦਰ ਰਹਿ ਕੇ ਕੰਮ ਕਰ ਰਹੀ ਹੈ ਅਤੇ ਭਾਜਪਾ ‘ਤੇ ਗੈਰ-ਭਾਜਪਾ ਸ਼ਾਸਿਤ ਰਾਜਾਂ ਦੀਆਂ ਸਰਕਾਰਾਂ ਦੇ ਕੰਮਕਾਜ ਵਿਚ ਦਖਲ ਦੇਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ।
ਕੰਗ ਨੇ ਅੱਗੇ ਕਿਹਾ ਕਿ ਰਾਜਪਾਲ ਨੂੰ ਮਰਿਆਦਾ ਕਾਇਮ ਰੱਖਣੀ ਚਾਹੀਦੀ ਹੈ ਅਤੇ ਧਾਰਾ 356 ਦੀ ਧਮਕੀ ਨਹੀਂ ਦੇਣੀ ਚਾਹੀਦੀ। ਜੇਕਰ ਉਹ ਰਾਸ਼ਟਰਪਤੀ ਸ਼ਾਸਨ ਲਗਾਉਣਾ ਚਾਹੁੰਦੇ ਹਨ ਤਾਂ ਮਨੀਪੁਰ ਅਤੇ ਹਰਿਆਣਾ ਵਿੱਚ ਅਜਿਹਾ ਕਰਨਾ ਚਾਹੀਦਾ ਹੈ।
ਮਨੀਪੁਰ ਅਤੇ ਹਰਿਆਣਾ ਦੋਵਾਂ ਵਿੱਚ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਹਨ ਅਤੇ ਹਾਲ ਹੀ ਵਿੱਚ ਨਸਲੀ ਅਤੇ ਫਿਰਕੂ ਝੜਪਾਂ ਕਾਰਨ ਖ਼ਬਰਾਂ ਵਿੱਚ ਸਨ।
‘ਆਪ’ ਦੇ ਮੁੱਖ ਬੁਲਾਰੇ ਮਾਲਵਿੰਦਰ ਕੰਗ ਨੇ ਰਾਸ਼ਟਰਪਤੀ ਸ਼ਾਸਨ ਦੀ ਚਿਤਾਵਨੀ ‘ਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੀ ਕੀਤੀ ਨਿੰਦਿਆ

Leave a comment
Leave a comment