ਘੁੰਮਣ ਕਲਾਂ: ਆਪਣਾ ਪੰਜਾਬ ਮੀਡੀਆ: ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 16 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਘੁੰਮਣ ਕਲਾਂ ਦੀ ਪੁਲੀਸ ਨੇ ਦੋ ਜਣਿਆਂ ਵਿਰੁੱਧ ਕੇਸ ਦਰਜ ਕੀਤਾ ਹੈ। ਰਣਜੀਤ ਸਿੰਘ ਪੁੱਤਰ ਕੁੰਦਨ ਸਿੰਘ ਵਾਸੀ ਘੁੰਮਣ ਖੁਰਦ ਨੇ ਇਨਸਾਫ ਦੀ ਮੰਗ ਕਰਦਿਆਂ ਉੱਚ ਪੁਲੀਸ ਅਧਿਕਾਰੀਆਂ ਨੂੰ ਦੱਸਿਆ ਕਿ ਸੰਦੀਪ ਸਿੰਘ ਵਾਸੀ ਬੁੱਲੇਵਾਲ ਅਤੇ ਜੋਗਾ ਸਿੰਘ ਵਾਸੀ ਬਸਰਾਵਾਂ ਨੇ ਇੱਕ ਸਲਾਹ ਹੋ ਕੇ ਉਸ ਦੇ ਲੜਕੇ ਅਨਮੋਲਪ੍ਰੀਤ ਸਿੰਘ ਨੂੰ ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ 16 ਲੱਖ ਰੁਪਏ ਲਏ ਸਨ। ਉਸ ਨੇ ਦੋਸ਼ ਲਾਇਆ ਕਿ ਉਨ੍ਹਾਂ ਨੇ ਉਸਦੇ ਲੜਕੇ ਨੂੰ ਵਿਦੇਸ਼ ਨਹੀਂ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ ਤੇ ਦੋਵਾਂ ਨੇ ਉਸ ਨਾਲ 16 ਲੱਖ ਦੀ ਠੱਗੀ ਮਾਰੀ। ਥਾਣਾ ਘੁੰਮਣ ਕਲਾਂ ਦੇ ਸਬ ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਡੀਐਸਪੀ ਦੁਆਰਾ ਇਸ ਮਾਮਲੇ ਦੀ ਜਾਂਚ ਕਰਨ ਮਗਰੋਂ ਰਣਜੀਤ ਸਿੰਘ ਦੇ ਬਿਆਨਾਂ ਅਨੁਸਾਰ ਸੰਦੀਪ ਸਿੰਘ ਵਾਸੀ ਬੁੱਲੇਵਾਲ ਅਤੇ ਚਾਂਦੀ ਰਾਮ ਵਾਸੀ ਬਸਰਾਵਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।