ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੋਣ ਪ੍ਰਚਾਰ ਲਈ ਅੱਜ ਸੰਗਰੂਰ ਪੁੱਜੇ ਹਨ। ਇਸ ਦੌਰਾਨ ਉਨ੍ਹਾਂ ਧੂਰੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਦੀ ਵੀ ਗੱਲ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ‘ਤੇ ਲਗਾਤਾਰ ਕੰਮ ਕਰ ਰਹੇ ਹਨ ਅਤੇ ਜਲਦ ਹੀ ਆਪਣਾ ਵਾਅਦਾ ਪੂਰਾ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਤਾਂ ਨੂੰ ਨਹਿਰੀ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ। ਇਸ ਨਾਲ ਟਿਊਬਵੈੱਲ ਬੰਦ ਕਰਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਅਸੀਂ 70 ਫੀਸਦੀ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਦਾ ਟੀਚਾ ਰੱਖਿਆ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਦੇ 14.5 ਲੱਖ ਟਿਊਬਵੈੱਲਾਂ ਵਿੱਚੋਂ 5 ਲੱਖ ਦੇ ਕਰੀਬ ਟਿਊਬਵੈੱਲ ਬੰਦ ਹੋ ਜਾਣਗੇ। ਸਰਕਾਰ ਕਿਸਾਨਾਂ ਨੂੰ ਝੋਨੇ ਲਈ ਬਿਜਲੀ ਸਬਸਿਡੀ ਲਈ 18 ਹਜ਼ਾਰ ਕਰੋੜ ਰੁਪਏ ਦਿੰਦੀ ਹੈ।