ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਬਾਬਾ ਨੋਧ ਸਿੰਘ ਜੀ ਦੇ ਪਿੰਡ ਚੱਬਾ ਇਕਾਈ ਕਮੇਟੀ ਵੱਲੋ ਅੱਜ ਪਿੰਡ ਦੀ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਪਿੰਡ ਪ੍ਰਧਾਨ ਨਿਸ਼ਾਨ, ਬਲਦੇਵ ਸਿੰਘ ਦੀ ਅਗਵਾਈ ਹੇਠ ਕੀਤੀ ਗਈ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਆਗੂ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਪਾਵਰਕਾਮ ਦਾ ਪੂਰੀ ਤਰ੍ਹਾਂ ਨਿੱਜੀਕਰਨ ਕਰਨ ਲਈ ਸਮਾਰਟ ਮੀਟਰ ਲਗਾਉਣ ਦਾ ਲੋਕ ਵਿਰੋਧੀ ਫੈਸਲਾ ਕੀਤਾ ਗਿਆ ਹੈ।ਇਹ ਫੈਸਲਾ ਕਰਕੇ ਬਿਜਲੀ ਸੋਧ ਬਿੱਲ ਨੂੰ ਅਸਿਧੇ ਰੂਪ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ਪਰ ਪੰਜਾਬ ਦੇ ਲੋਕ ਇਹ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।ਇਸ ਮੌਕੇ ਪਿੰਡ ਵਾਸੀਆਂ ਵੱਲੋਂ ਸਮਾਰਟ ਮੀਟਰ ਨਾ ਲੱਗਣ ਦੇਣ ਅਤੇ ਇਨ੍ਹਾਂ ਦੇ ਸਖ਼ਤ ਵਿਰੋਧ ਦਾ ਐਲਾਨ ਕੀਤਾ।ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਬਲਦੇਵ ਸਿੰਘ, ਡਾ: ਬਲਵਿੰਦਰ ਸਿੰਘ, ਕੁਲਦੀਪ ਸਿੰਘ,ਬਿੱਲਾ ਚੱਬਾ,ਬੀਬੀ ਵੀਰ ਕੌਰ,ਨਿਰਵੈਲ ਸਿੰਘ,ਅਵਤਾਰ ਸਿੰਘ,ਰਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ,ਮਜ਼ਦੂਰ ਅਤੇ ਬੀਬੀਆਂ ਹਾਜ਼ਰ ਸਨ।