ਪਟਿਆਲਾ : ਆਪਣਾ ਪੰਜਾਬ ਮੀਡੀਆ : ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕੇਂਦਰੀ ਬਜਟ ’ਤੇ ਟਿੱਪਣੀ ਕਰਦੇ ਹੋਏ ਇਸ ਨੂੰ ਪੰਜਾਬ ਨਾਲ ਭੱਦਾ ਮਜ਼ਾਕ ਕਰਾਰ ਦਿੱਤਾ ਹੈ। ਉਨ੍ਹਾਂ ਇਸ ਬਜਟ ਨੂੰ ਪੰਜਾਬ ਦੀਆਂ ਜ਼ਰੂਰਤਾਂ ਅਤੇ ਆਸਾਂ ਨੂੰ ਨਜ਼ਰਅੰਦਾਜ਼ ਕਰਨ ਵਾਲਾ ਕਰਾਰ ਦਿੱਤਾ ਹੈ। ਡਾ. ਗਾਂਧੀ ਨੇ ਕਿਹਾ, ‘‘ਇਹ ਬਜਟ ਨਵੀਂਆਂ ਨੌਕਰੀਆਂ ਦੀ ਪੇਸ਼ਕਸ਼ ਨਹੀਂ ਕਰਦਾ, ਜਿਸ ਕਾਰਨ ਸਾਡੇ ਨੌਜਵਾਨਾਂ ਲਈ ਚੰਗੇ ਭਵਿੱਖ ਦੀ ਕੋਈ ਉਮੀਦ ਨਹੀਂ ਰਹੀ।’’