ਓਟਵਾ: ਆਪਣਾ ਪੰਜਾਬ ਮੀਡੀਆ: ਪੰਜਾਬ ਦੇ ਨੌਜਵਾਨਾਂ ਵਿੱਚ ਆਏ ਦਿਨ ਵਿਦੇਸ਼ਾਂ ਵਿੱਚ ਜਾ ਕੇ ਸੈਟਲ ਹੋਣ ਦੇ ਇੱਛੁਕ ਹਨ ਤੇ ਨੌਜਵਾਨਾਂ ਵਿੱਚ ਇਹ ਕ੍ਰੇਜ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਹਰੇਕ ਸਾਲ ਵੱਡੀ ਗਿਣਤੀ ਵਿੱਚ ਨੌਜਵਾਨ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਜਾ ਰਹੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਾਈ ਕਰਕੇ ਤੇ ਨੌਕਰੀ ਕਰਕੇ ਪਰਿਵਾਰ ਨੂੰ ਸੈੱਟ ਕਰਨਗੇ ਪਰ ਕਈ ਵਾਰ ਉਨ੍ਹਾਂ ਨਾਲ ਅਜਿਹੀ ਮੰਦਭਾਗੀ ਘਟਨਾ ਵਾਪਰ ਜਾਂਦੀ ਹੈ ਜਿਸ ਨਾਲ ਉਨ੍ਹਾ ਦੇ ਸੁਪਨਿਆ ਸਮੇਤ ਪਰਿਵਾਰ ਦੇ ਵੀ ਸਾਰੇ ਸੁਪਨੇ ਖਤਮ ਹੋ ਜਾਦੇ ਹਨ।
ਅਜਿਹਾ ਹੀ ਇੱਕ ਦੁਖਦਾਇਕ ਮਾਮਲਾ ਜਿਲ੍ਹਾ ਬਰਨਾਲਾ ਦੇ ਹਲਕਾ ਭਦੌੜ ਦੇ ਪਿੰਡ ਸੰਧੂ ਕਲਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਪੜ੍ਹਾਈ ਕਰਨ ਲਈ 10 ਦਿਨ ਪਹਿਲਾਂ ਹੀ ਕੈਨੇਡਾ ਗਏ ਨੌਜਵਾਨ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌ.ਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 17 ਸਾਲਾ ਜਗਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਇਸ ਸਬੰਧੀ ਮ੍ਰਿਤਕ ਜਗਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਉਹ ਕੈਨੇਡਾ ਵਿੱਚ ਜਾ ਕੇ ਪੜ੍ਹਾਈ ਕਰਨ ਦੇ ਨਾਲ-ਨਾਲ ਰੁਜ਼ਗਾਰ ਕਰਨ ਲਈ ਸਿਰਫ 10 ਦਿਨ ਪਹਿਲਾਂ ਹੀ (14 ਜੁਲਾਈ 2023) ਪਿੰਡ ਤੋਂ ਕੈਨੇਡਾ ਗਿਆ ਸੀ ਪਰ ਕੀ ਪਤਾ ਸੀ ਕਿ ਕੈਨੇਡਾ ਵਿੱਚ ਉਸਦੀ ਮੌ.ਤ ਉਸਨੂੰ ਉਡੀਕ ਰਹੀ ਹੈ । ਉਨ੍ਹਾਂ ਦੱਸਿਆ ਕਿ ਚਾਰ ਮਹੀਨੇ ਪਹਿਲਾ ਮ੍ਰਿਤਕ ਦੀ ਭੈਣ ਵੀ ਕੈਨੇਡਾ ਪੜ੍ਹਾਈ ਲਈ ਗਈ ਸੀ,ਜਿਸ ਤੋਂ ਬਾਅਦ ਹੁਣ ਜਗਜੀਤ ਸਿੰਘ ਨੂੰ ਵੀ ਕੈਨੇਡਾ ਭੇਜਿਆ ਸੀ । ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਦੋਵੇਂ ਬੱਚਿਆਂ ਨੂੰ ਕੁੱਲ 46 ਲੱਖ ਦੇ ਕਰੀਬ ਕਰਜ਼ਾ ਚੁੱਕ ਕੇ ਵਿਦੇਸ਼ ਪੜ੍ਹਾਈ ਅਤੇ ਰੁਜ਼ਗਾਰ ਲਈ ਭੇਜਿਆ ਸੀ। ਪਰ ਇਕਲੋਤੇ ਪੁੱਤ ਦੀ ਮੌ.ਤ ਦੀ ਖਬਰ ਸੁਣ ਕੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਕੈਨੇਡਾ ‘ਚ ਰਹਿੰਦੇ ਜਿਲ੍ਹਾ ਬਰਨਾਲਾ ਦੇ ਪਿੰਡ ਸੰਧੂ ਕਲਾਂ ਦੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ, 10 ਦਿਨ ਪਹਿਲਾਂ ਗਿਆ ਸੀ ਵਿਦੇਸ਼

Leave a comment
Leave a comment