ਰਮਦਾਸ : ਆਪਣਾ ਪੰਜਾਬ ਮੀਡੀਆ : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਰਾਵੀ ਦਰਿਆ ’ਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਮਿੱਥੇ ਸਮੇਂ ’ਚ ਕਾਰਜ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੰਭਾਵੀ ਹੜ੍ਹਾਂ ਨੂੰ ਦੇਖਦਿਆਂ ਸੂਬੇ ਵਿੱਚ ਅਗਾਊਂ ਪ੍ਰਬੰਧ ਕਰਨ ਵਿੱਚ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਅਧਿਕਾਰੀਆਂ ਨੂੰ ਤਾੜਨਾ ਕੀਤੀ ਹੈ ਕਿ ਇਨ੍ਹਾਂ ਕੰਮਾਂ ਵਿੱਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਅੱਜ ਅਜਨਾਲਾ ਹਲਕੇ ਦੇ 31 ਸਕੂਲਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ ਕਰਨ ਲਈ 30 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੀ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਦੀਆਂ ਹਰ ਲੋੜਾਂ ਪੂਰੀਆਂ ਕਰਨ ਲਈ ਸੁਹਿਰਦ ਯਤਨ ਕਰ ਰਹੇ ਹਨ ਅਤੇ ਬੱਚਿਆਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਦੇਣਾ ਇਸੇ ਸੋਚ ਦਾ ਇੱਕ ਹਿੱਸਾ ਹੈ। ਇਸ ਤੋਂ ਇਲਾਵਾ ਪਿੰਡ ਘੋਨੇਵਾਲ ਨੂੰ ਵਿਕਾਸ ਕਾਰਜਾਂ ਲਈ ਤਿੰਨ ਲੱਖ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਢਲਾ ਸਿਹਤ ਕੇਂਦਰ ਰਮਦਾਸ ਨੂੰ ਇਸੇ ਪ੍ਰਾਜੈਕਟ ਅਧੀਨ ਪੌਣੇ ਦੋ ਲੱਖ ਰੁਪਏ ਦੀ ਰਾਸ਼ੀ ਅਤੇ ਗੌਰਮਿੰਟ ਕਾਲਜ ਅਜਨਾਲਾ ਨੂੰ ਇੱਕ ਲੱਖ ਰੁਪਏ ਦੇ ਰਕਮ ਜਾਰੀ ਕੀਤੀ ਗਈ ਹੈ। ਇਸ ਮੌਕੇ ਐੱਸਡੀਐੱਮ ਅਰਵਿੰਦਰ ਪਾਲ ਸਿੰਘ , ਬੀਈਈਓ ਦਲਜੀਤ ਸਿੰਘ, ਸੀਐੱਚਟੀ ਸਤਵਿੰਦਰ ਕੌਰ ਗਿੱਲ, ਸਰਬਜੋਤ ਸਿੰਘ ਅਧਿਆਪਕ, ਰਾਜਪਾਲ ਸਿੰਘ ਹਾਜ਼ਰ ਸਨ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ ’ਤੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Leave a comment