ਕਰਤਾਰਪੁਰ: ਆਪਣਾ ਪੰਜਾਬ ਮੀਡੀਆ: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਹਲਕਾ ਕਰਤਾਰਪੁਰ ਵਿਖੇ 3.40 ਕਰੋੜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਹਲਕੇ ਦੀ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨਾਲ ਨੁਹਾਰ ਬਦਲੀ ਜਾਵੇਗੀ। ਇੱਥੇ ਸੁਆਗਤੀ ਗੇਟ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਵੱਲੋਂ ਕਰਤਾਰਪੁਰ ਵਿੱਚ 3.40 ਕਰੋੜ ਰੁਪਏ ਦੇ ਅੱਠ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨ ਲਈ ਨੀਂਹ ਪੱਥਰ ਰੱਖੇ ਗਏ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਪੈਸੇ ਦੀ ਕੋਈ ਕਮੀ ਨਹੀਂ ਹੈ ਜਿਸ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਪੇਸ਼ ਤਜਵੀਜ਼ਾਂ ਨੂੰ ਮਨਜ਼ੂਰੀ ਦੇ ਕੇ ਵਿਕਾਸ ਕਾਰਜ ਸ਼ੁਰੂ ਕਰਵਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀ ਵਿਕਾਸ ਕੰਮਾਂ ਦੀ ਖੁਦ ਨਿਗਰਾਨੀ ਕਰਨਗੇ।
ਉਨ੍ਹਾਂ ਕਿਹਾ ਕਿ ਸ਼ੁਰੂਆਤੀ ਕੰਮਾਂ ਵਿੱਚ 43.52 ਲੱਖ ਦੀ ਲਾਗਤ ਨਾਲ ਸਾਰੇ ਸ਼ਹਿਰ ’ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣਾ ਸ਼ਾਮਲ ਹੈ, ਜਿਸ ਨਾਲ ਸ਼ਹਿਰ ’ਚ ਮਾੜੇ ਅਨਸਰਾਂ ’ਤੇ ਬਾਜ਼ ਅੱਖ ਰੱਖੀ ਜਾ ਸਕੇਗੀ। ਇਸ ਤੋਂ ਇਲਾਵਾ 130.22 ਲੱਖ ਦੀ ਲਾਗਤ ਨਾਲ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਵੱਲ ਜਾਂਦੀ ਮੁੱਖ ਸੜਕ ਦੇ ਕਿਨਾਰਿਆਂ ’ਤੇ ਇੰਟਰਲਾਕਿੰਗ ਟਾਈਲਾਂ ਲਾਉਣ ਦੇ ਨਾਲ-ਨਾਲ 17.9 ਲੱਖ ਰੁਪਏ ਦੀ ਲਾਗਤ ਨਾਲ ਸਵਾਗਤੀ ਗੇਟ ਦਾ ਨਿਰਮਾਣ ਵੀ ਸ਼ਾਮਲ ਹੈ। ਇਸੇ ਤਰ੍ਹਾਂ 40.58 ਲੱਖ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਦੇ ਆਲੇ-ਦੁਆਲੇ ਦੇ ਖੇਤਰ ਅਤੇ ਸ਼ਹਿਰ ਦੇ ਹੋਰ ਭਾਗਾਂ ਵਿੱਚ ਸਟ੍ਰੀਟ ਲਾਈਟ ਦੇ ਪੁਆਇੰਟ ਪ੍ਰਦਾਨ ਕਰਨ ਸਬੰਧੀ ਕਾਰਜ, 43.4 ਲੱਖ ਰੁਪਏ ਦੀ ਲਾਗਤ ਨਾਲ ਚਰਖੜੀ ਮੁਹੱਲੇ ਵਿੱਚ ਪਾਰਕਾਂ ਦਾ ਵਿਕਾਸ ਅਤੇ 14.5 ਲੱਖ ਰੁਪਏ ਦੀ ਲਾਗਤ ਨਾਲ ਨਗਰ ਕੌਂਸਲ ਦਫ਼ਤਰ ਦੇ ਨਵੀਨੀਕਰਨ ਸਬੰਧੀ ਪ੍ਰਾਜੈਕਟਾਂ ਦੀ ਸ਼ੁਰੂਆਤ ਵੀ ਕੀਤੀ ਗਈ। ਇਸ ਤੋਂ ਇਲਾਵਾ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਵਿੱਚ ਨਗਰ ਕੌਂਸਲ ਕਰਤਾਰਪੁਰ ਦੀ ਸੈਨੀਟੇਸ਼ਨ ਬ੍ਰਾਂਚ ਲਈ 50 ਲੱਖ ਦੀ ਲਾਗਤ ਨਾਲ 2 ਟਾਟਾ ਏਸ ਅਤੇ ਇੱਕ ਹੋਰ ਮਸ਼ੀਨ ਦੀ ਖ਼ਰੀਦ ਵੀ ਸ਼ਾਮਲ ਹੈ।
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਰਤਾਰਪੁਰ ਹਲਕੇ ’ਚ 3.40 ਕਰੋੜ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ
Leave a comment