ਕੋਟਕਪੂਰਾ : ਆਪਣਾ ਪੰਜਾਬ ਮੀਡੀਆ : ਪੰਜਾਬ ਵਿੱਚ ਹੜਾਂ ਕਾਰਨ ਫ਼ਰੀਦਕੋਟ ਜ਼ਿਲੇ ਦੇ ਕਸਬਾ ਕੋਟਕਪੂਰਾ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ।ਜਾਣਕਾਰੀ ਮੁਤਾਬਕ ਘਰ ਵਿੱਚ ਸੁੱਤੇ ਪਏ ਪਰਿਵਾਰ ਦੇ ਉੱਪਰ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ ਇੱਕ ਗਰਭਰਤੀ ਔਰਤ ਸਮੇਤ ਤਿੰਨ ਪਰਿਵਾਰਕ ਮੈਂਬਰ ਜ਼ਖਮੀ ਅਤੇ ਇੱਕ ਦੀ ਮੌਤ ਹੋ ਗਈ।ਹਾਦਸੇ ਤੋਂ ਬਾਅਦ ਹਫੜਾ-ਦਫੜੀ ਮਚ ਗਈ।ਇਹ ਹਾਦਸਾ ਮੀਂਹ ਕਾਰਨ ਵਾਪਰਿਆ।ਮਿਲੀ ਜਾਣਕਾਰੀ ਅਨੁਸਾਰ ਮਲਬੇ ਹੇਠ ਦੱਬ ਕੇ ਇਕ ਲੜਕੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ।
ਮ੍ਰਿਤਕਾਂ ਵਿੱਚ ਇੱਕ ਗਰਭਵਤੀ ਔਰਤ ਵੀ ਸ਼ਾਮਿਲ ਹੈ।ਮਰਨ ਵਾਲਿਆਂ ਵਿੱਚ ਗੁਰਪ੍ਰੀਤ ਸਿੰਘ, ਉਸ ਦੀ ਸੱਤ ਮਹੀਨਿਆਂ ਦੀ ਗਰਭਵਤੀ ਪਤਨੀ ਕਰਮਜੀਤ ਕੌਰ ਅਤੇ ਚਾਰ ਸਾਲਾ ਪੁੱਤਰ ਗੈਵੀ ਸ਼ਾਮਲ ਹਨ।ਜਦਕਿ ਉਨ੍ਹਾਂ ਦੇ ਗੁਆਂਢ ਦੀ 15 ਸਾਲਾ ਲੜਕੀ ਮਨੀਸ਼ਾ ਜ਼ਖਮੀ ਹੋ ਗਈ, ਜੋ ਕਿ ਉਨ੍ਹਾਂ ਘਰ ਸੁੱਤੀ ਹੋਈ ਸੀ।