ਫਿਲੌਰ : ਆਪਣਾ ਪੰਜਾਬ ਮੀਡੀਆ : ਸਥਾਨਕ ਪੁਲੀਸ ਵੱਲੋਂ ਨਸ਼ੀਲੇ ਪਦਾਰਥ ਸਣੇ ਗ੍ਰਿਫ਼ਤਾਰ ਕੀਤੇ ਗਏ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਅਤੇ ਉਸ ਦੇ ਦੋਸਤ ਲਵਪ੍ਰੀਤ ਸਿੰਘ ਵੱਲੋਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਹੈ। ਇਸ ਦੀ ਸੁਣਵਾਈ 20 ਜੁਲਾਈ ਨੂੰ ਹੋਵੇਗੀ। ਹੁਣ ਪੁਲੀਸ ਵੱਲੋਂ ਅਦਾਲਤ ਵਿੱਚ ਨਵੇਂ ਸਿਰਿਓਂ ਅਰਜ਼ੀ ਦਾਖ਼ਲ ਕੀਤੀ ਗਈ ਹੈ। ਪੁਲੀਸ ਨੇ ਅਦਾਲਤ ਵਿੱਚ ਦਲੀਲ ਦਿੱਤੀ ਹੈ ਕਿ ਮਾਮਲੇ ਵਿੱਚ ਕਈ ਗੱਲਾਂ ਅਜੇ ਤਕ ਸਪੱਸ਼ਟ ਨਹੀਂ ਹੋ ਸਕੀਆਂ ਹਨ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 19 ਜੁਲਾਈ ਨੂੰ ਹੋਵੇਗੀ। ਇਸ ਕੇਸ ਵਿੱਚ ਸੰਦੀਪ ਅਰੋੜਾ ਨੂੰ ਪਹਿਲਾਂ ਹੀ ਜੇਲ੍ਹ ਭੇਜਿਆ ਜਾ ਚੁੱਕਿਆ ਹੈ।