ਬਠਿੰਡਾ : ਆਪਣਾ ਪੰਜਾਬ ਮੀਡੀਆ : ਐਮਐਸਪੀ ਦੌਰਾਨ ਕੇਂਦਰ ਸਰਕਾਰ ਖਿਲਾਫ ਖਨੌਰੀ ਬਾਰਡਰ ‘ਤੇ ਅੰਦੋਲਨ ਕਰ ਰਹੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਨੇ ਅੱਜ ਬਠਿੰਡਾ ਵਿੱਚ ਕਾਂਸਟੇਬਲ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਆਪਣੇ ਪਿਤਾ ਨਾਲ ਬਠਿੰਡਾ ਪੁਲੀਸ ਲਾਈਨ ਪੁੱਜੀ। ਗੌਰਤਲਬ ਹੈ ਕਿ ਦੋ ਦਿਨ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਗੁਰਪ੍ਰੀਤ ਕੌਰ ਨੂੰ ਨਿਯੁਕਤੀ ਪੱਤਰ ਦਿੱਤਾ ਸੀ। ਗੁਰਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਕਾਨੂੰਨੀ ਮਾਮਲੇ ਵਿੱਚ ਇਨਸਾਫ਼ ਦਿੱਤਾ ਜਾਵੇ।