ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਵਿਚ ਗੁਰਦੁਆਰਾ ਸਾਹਿਬਾਨ ਅੰਦਰ ਸਿਰੋਪਾਓ ਦੇਣ ਦੀ ਰਵਾਇਤ ਨੂੰ ਬੰਦ ਕਰਦਿਆਂ ਇਸ ਤੋਂ ਹੋਣ ਵਾਲੀ ਵਿੱਤੀ ਬੱਚਤ ਨੂੰ ਕੌਮ ਦੀ ਨੌਜਵਾਨੀ ਦੇ ਅਕਾਦਮਿਕ ਵਿਕਾਸ ਲਈ ਵਰਤਣ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਤਹਿਤ ਸਿਰੋਪਾਓ ਦੇਣ ਦੀ ਆਮ ਵਰਤੋਂ ’ਤੇ ਪਾਬੰਦੀ ਲਾਉਂਦਿਆਂ ਕੇਵਲ ਧਾਰਮਿਕ ਸ਼ਖ਼ਸੀਅਤਾਂ, ਨਗਰ ਕੀਰਤਨਾਂ ਦੌਰਾਨ ਪੰਜ ਪਿਆਰਿਆਂ, ਰਾਗੀ ਅਤੇ ਧਰਮ ਪ੍ਰਚਾਰਕਾਂ ਤੱਕ ਹੀ ਸੀਮਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਈ ਹੋਰ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।