ਲੁਧਿਆਣਾ: ਆਪਣਾ ਪੰਜਾਬ ਮੀਡੀਆ: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਸਕੂਲ ਬੱਦੋਵਾਲ ਵਿਚ ਬੀਤੇ ਦਿਨੀ ਲੈਂਟਰ ਡਿਗਣ ਨਾਲ ਮਲਵੇ ਹੇਠ ਦੱਬਣ ਕਾਰਨ ਇੱਕ ਅਧਿਆਪਕਾਂ ਦੀ ਮੌਤ ਹੋ ਗਈ। ਇਸ ਘਟਨਾਂ ਦੀ ਜਾਣਕਾਰੀ ਮਿਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ਤੇ ਸਖਤ ਨੋਟਿਸ ਲੈਂਦਿਆਂ ਸਰਕਾਰੀ ਸਕੂਲ ਵਿੱਚ ਮੁਰੰਮਤ ਦਾ ਕੰਮ ਕਰ ਰਹੇ ਠੇਕੇਦਾਰ ਖਿਲਾਫ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ਨਾਲ ਹੀ ਮੁੱਖ ਮੰਤਰੀ ਨੇ ਇਸ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ।
ਸਰਕਾਰੀ ਸਕੂਲ ਵਿਚ ਲੈਂਟਰ ਡਿਗਣ ਦੀ ਘਟਨਾ ਨਾਲ ਅਧਿਆਪਕਾ ਰਵਿੰਦਰ ਕੌਰ (45) ਦੀ ਜਾਨ ਚਲੀ ਗਈ ਤੇ ਹੋਰ ਤਿੰਨ ਅਧਿਆਪਕਾਂ ਨਰਿੰਦਰਜੀਤ ਕੌਰ, ਸੁਖਜੀਤ ਕੌਰ ਤੇ ਇੰਦੂ ਰਾਣੀ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਤਿੰਨਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।ਡੀਸੀ ਸੁਰਭੀ ਮਲਿਕ ਨੇ ਦੱਸਿਆ ਕਿ ਪੁਲਿਸ ਵੱਲੋਂ ਠੇਕੇਦਾਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੀਐੱਮ ਭਗਵੰਤ ਮਾਨ ਨੇ ਇਸ ਹਾਦਸੇ ਦਾ ਗੰਭੀਰ ਨੋਟਿਸ ਲੈਂਦੇ ਹੋਏ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸਕੂਲ ਦੀ ਇਮਾਰਤ ਦੀ ਸੁਰੱਖਿਆ ਦੇ ਮੁਲਾਂਕਣ ਦੇ ਹੁਕਮ ਦਿੱਤੇ ਗਏ ਹਨ ਤੇ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ ਹੈ।