ਲਹਿਰਾਗਾਗਾ : ਦਲਜੀਤ ਕੌਰ : 67ਵੀਆਂ ਪੰਜਾਬ ਸਕੂਲ ਜ਼ੋਨ ਪੱਧਰੀ ਅੰਡਰ 14, 17 ਅਤੇ 19 ਸਾਲ ਸਰਕਲ ਕੱਬਡੀ, ਖੋ-ਖੋ ਅਤੇ ਰੱਸਾ ਕਸੀ ਮੁੰਡੇ-ਕੁੜੀਆਂ ਨਾਲ ਸਬੰਧਤ ਖੇਡਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਟਾਲ ਕਲਾਂ ਵਿਖੇ ਸੰਪੰਨ ਹੋਈਆਂ। ਜਿਸ ਵਿੱਚ ਸਰਕਾਰੀ ਹਾਈ ਸਕੂਲ ਚੂੜਲ ਕਲਾਂ ਦੇ ਵਿਦਿਆਰਥੀਆਂ ਨੇ ਬਿਹਤਰੀਨ ਪਰਦਰਸ਼ਨ ਕਰਕੇ ਸੋਨੇ ਤੇ ਚਾਂਦੀ ਦੇ ਤਮਗੇ ਹਾਸਲ ਕੀਤੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ ਸ਼੍ਰੀਮਤੀ ਸੀਪ ਅਤੇ ਡੀ.ਪੀ. ਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਖੇਡਾਂ ‘ਚ ਜ਼ੋਨ ਲਹਿਲ ਕਲਾਂ ਦੇ ਵੱਖ ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੇ ਭਾਗ ਲਿਆ। ਸਰਕਾਰੀ ਹਾਈ ਸਕੂਲ ਚੂੜਲ ਕਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਰੱਸਾ ਕਸੀ ਅੰਡਰ 14 ਸਾਲ (ਲੜਕੇ) ਵਿੱਚ ਸੋਨੇ ਦਾ ਤਮਗਾ ਅਤੇ ਅੰਡਰ 17 ਸਾਲ (ਲੜਕੇ) ਵਿੱਚ ਚਾਂਦੀ ਦਾ ਤਮਗਾ ਹਾਸਲ ਕੀਤਾ ਅਤੇ ਜਿਲਾ ਪੱਧਰੀ ਖੇਡਾਂ ਲਈ ਆਪਣੀ ਜਗ੍ਹਾ ਪੱਕੀ ਕੀਤੀ। ਉਨ੍ਹਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਸਕੂਲ ਦੀਆਂ ਲੜਕੀਆਂ ਨੇ ਵੀ ਅੰਡਰ 14 ਅਤੇ 17 ਸਾਲ ਵਿੱਚ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਸਕੂਲ ਪਹੁੰਚਣ ਤੇ ਸਮੂਹ ਸਕੂਲ ਸਟਾਫ, ਕਮੇਟੀ ਮੈਂਬਰ ਅਤੇ ਪਿੰਡ ਵਾਸੀਆਂ ਵੱਲੋਂ ਖਿਡਾਰੀਆਂ ਦਾ ਜੋਰਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਵਿਦਿਆਰਥੀ ਜੀਵਨ ਦਾ ਅਹਿਮ ਅੰਗ ਹਨ। ਉਨ੍ਹਾਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ।
ਜ਼ੋਨ ਪੱਧਰੀ ਖੇਡਾਂ ‘ਚ ਸਰਕਾਰੀ ਹਾਈ ਸਕੂਲ ਚੂੜਲ ਕਲਾਂ ਦੇ ਵਿਦਿਆਰਥੀਆਂ ਦਾ ਬਿਹਤਰੀਨ ਪਰਦਰਸ਼ਨ

Leave a comment
Leave a comment