ਵੱਖ ਵੱਖ ਖੇਡ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਵੱਡੀਆਂ ਮੱਲਾਂ
ਗੁਰਦਾਸਪੁਰ 3 ਅਗਸਤ (ਜਸਪਾਲ ਚੰਦਨ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਗਈਆਂ ਜੋਨ ਪੱਧਰੀ ਖੇਡਾਂ ਵਿੱਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਸ੍ਰੀ ਹਰਗੋਬਿੰਦਪੁਰ ਦੀ ਝੰਡੀ ਰਹੇ ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਮਧੂ ਸਾਵਲ ਨੇ ਦੱਸਿਆ ਕਿ ਸ੍ਰੀ ਹਰਗੋਬਿੰਦਪੁਰ ਸਾਹਿਬ ਜੋਨ ਦੀਆਂ ਖੇਡਾਂ ਵਿੱਚ ਸਾਡੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿੱਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ ਜਿੰਨਾਂ ਵਿੱਚ ਰੱਸਾ ਕੱਸੀ ਦੇ ਹੋਏ ਮੁਕਾਬਲਿਆਂ ਵਿੱਚ ਲੜਕਿਆਂ ਦੇ ਮੁਕਾਬਲਿਆਂ ਵਿੱਚ ਅੰਡਰ 14 ਸਾਲ ਵਿੱਚ ਪਹਿਲਾ, ਸਥਾਨ ਅੰਡਰ 17 ਸਾਲ ਵਿੱਚ ਦੂਜਾ ਸਥਾਨ ,ਅੰਡਰ 19 ਸਾਲ ਵਿਚ ਪਹਿਲਾ ਸਥਾਨ, ਲੜਕੀਆਂ ਦੇ ਮੁਕਾਬਲਿਆਂ ਵਿੱਚ ਅੰਡਰ 17 ਸਾਲ ਵਿੱਚ ਪਹਿਲਾ ਸਥਾਨ, ਅੰਡਰ 19 ਸਾਲ ਵਿੱਚ ਪਹਿਲਾ ਸਥਾਨ, ਪ੍ਰਾਪਤ ਕੀਤਾ ਇਸੇ ਤਰਾਂ ਸਰਕਲ ਸਟਾਈਲ ਕਬੱਡੀ ਦੇ ਮੁਕਾਬਲਿਆਂ ਵਿੱਚ ਅੰਡਰ 14 ਸਾਲ ਵਿੱਚ ਤੀਜਾ ਸਥਾਨ, ਅੰਡਰ 17 ਸਾਲ ਵਿੱਚ ਤੀਜਾ ਸਥਾਨ, ਅਤੇ ਅੰਡਰ 19 ਸਾਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਨੈਸ਼ਨਲ ਸਟਾਈਲ ਕਬੱਡੀ ਵਿੱਚ ਅੰਡਰ 19 ਸਾਲ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ । ਪ੍ਰਿੰਸੀਪਲ ਮਧੂ ਸਾਵਲ ਨੇ ਅੱਗੇ ਦੱਸਿਆ ਕਿ ਸਾਡੇ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਖੇਡਣ ਲਈ ਕੁਆਲੀਫਾਈ ਕੀਤਾ ਹੈ । ਇਸ ਮੌਕੇ ਪ੍ਰਿੰਸੀਪਲ ਮਧੂ ਸਾਵਲ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਸਕੂਲ ਦੇ ਡੀ ਪੀ ਈ ਅਧਿਆਪਕ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।