ਗੁਰਦਾਸਪੁਰ 20 ਜੁਲਾਈ (ਜਸਪਾਲ ਚੰਦਨ)
ਸਿਵਲ ਸਰਜਨ ਗੁਰਦਾਸਪੁਰ ਡਾ. ਵਿਮੀ ਮਹਾਜਨ ਦੀਆਂ ਹਦਾਇਤਾਂ ਤੇ ਜਿਲ੍ਹਾ ਐਪੀਡਿਮਾਲੋਜ਼ਿਸਟ ਡਾ. ਪ੍ਰਭਜੋਤ ਕੌਰ “ਕਲਸ਼ੀ” ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ਼ ਅਫ਼ਸਰ ਡਾ. ਨੀਲਮ ਦੀ ਰਹਿਨੁਮਾਈ ਹੇਠ ਕਮਿਉਨਿਟੀ ਹੈਲਥ ਸੈਂਟਰ ਭੈਣੀ ਮੀਆਂ-ਖਾਂ (ਕਾਹਨੂੰਵਾਨ) ਵਿਖ਼ੇ ਆਉਣ ਵਾਲੇ ਡੇਂਗੂ ਬੁਖਾਰ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਨੈਸ਼ਨਲ ਵੈਕਟਰ ਬੋਰਨ ਡਜੀਜ਼ ਕੰਟਰੋਲ ਪ੍ਰੋਗਰਾਮ ਤਹਿਤ ਡੇਂਗੂ ਬੁਖਾਰ ਸਬੰਧੀ ਐਂਟੀ ਡੇਂਗੂ ਮੰਥ 20 ਜੁਲਾਈ-2024 ਸੈਮੀਨਾਰ ਲਗਾਇਆ ਇਸ ਜਾਗਰੂਕਿਤਾ ਕੈਂਪ ਵਿੱਚ ਸ੍ਰੀ ਦਲੀਪ ਰਾਜ ਹੈਲਥ ਇੰਸਪੈਕਟਰ ਨੇ ਲੋਕਾਂ ਨੂੰ ਜਾਣਕਾਰੀ ਦਿੱਤੀ ਕਿ ਡੇਂਗੂ ਬੁਖਾਰ ਇੱਕ ਏਡੀਜ਼ ਅਜ਼ੇਪਟੀ ਮੱਛਰ ਦੇ ਮਨੁੱਖੀ ਸਰੀਰ ਦੇ ਕਿਸੇ ਅੰਗ ਤੇ ਕੱਟਣ ਨਾਲ ਹੁੰਦਾ ਹੈ l ਇਹ ਮੱਛਰ ਦੀ ਪਹਿਚਾਣ ਚਿੱਟੀਆਂ ਤੇ ਕਾਲੀਆਂ ਧਾਰੀਆਂ ਵਾਲਾ ਹੁੰਦਾ ਹੈ, ਇਹ ਮੱਛਰ ਸਵੇਰੇ ਤੇ ਸ਼ਾਮ ਨੂੰ ਕੱਟਦਾ ਹੈ l ਡੇਂਗੂ ਬੁਖਾਰ ਦੀਆਂ ਨਿਸ਼ਾਨੀਆਂ ਤੇਜ਼ ਬੁਖਾਰ, ਸਿਰ ਤੇ ਮਾਸ ਪੇਸ਼ੀਆ ਵਿੱਚ ਦਰਦ, ਚਮੜੀ ਤੇ ਧਫੜ/ਦਾਣੇ, ਅੱਖਾਂ ਦੇ ਪਿੱਛਲੇ ਹਿੱਸੇ ਦਰਦ, ਜਿਆਦਾ ਹਾਲਤ ਖਰਾਬ ਹੋਣ ਤੇ ਮਸ਼ੂੜ੍ਹਿਆ,ਨੱਕ ਤੇ ਕੰਨ ਵਿੱਚੋ ਖੂਨ ਵਗਣਾ ਆਦਿ ਹਨ, ਅਜਿਹੇ ਲੱਛਣ ਦਿਖਾਈ ਦੇਣ ਤਾਂ ਤਰੁੰਤ ਨਜ਼ਦੀਕੀ ਸਿਹਤ ਸੈਂਟਰ ਵਿੱਚ ਜਾਣਾ ਚਾਹੀਦਾ ਹੈ ਤੇ ਮਰੀਜ਼ ਨੂੰ ਡਾਕਟਰ ਦੀ ਸਲਾਹ ਤੋਂ ਬਿਨਾਂ ਕੋਈ ਵੀ ਦਵਾਈ ਨਹੀਂ ਦੇਣੀ ਚਾਹੀਦੀ ਡੇਂਗੂ ਬੁਖਾਰ ਤੋਂ ਬਚਾਓ ਦੇ ਤਰੀਕੇ, ਇਹ ਡੇਂਗੂ ਦਾ ਮੱਛਰ ਸਾਫ਼ ਪਾਣੀ ਜਿਵੇਂ ਘਰਾਂ ਵਿੱਚ ਕੂਲਰ ਦੇ ਪਾਣੀ ਤੇ ਫਰਿਜਾਂ ਦੀਆਂ ਵੇਸਟ ਪਾਣੀ ਦੀਆਂ ਟਰੇਆਂ, ਪਸ਼ੂਆਂ ਦੇ ਪੀਣ ਵਾਲੇ ਪਾਣੀ ਦੀਆ ਹੋਦੀਆਂ, ਫਟੇ ਪੁਰਾਣੇ ਟਾਇਰਾਂ ਵਿੱਚ, ਟੁੱਟੇ ਭੱਜੇ ਬਰਤਨਾਂ ਤੇ ਟੋਏ ਟਿੱਬਿਆਂ ਵਿੱਚ ਮੀਂਹ ਦੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ,ਇਸ ਲਈ ਹਰ ਸ਼ੁੱਕਰਵਾਰ ਡਰਾਈ-ਡੇ ਮਨਾਉਣ ਤੇ ਇਹ ਸਾਰੇ ਪਏ ਪਾਣੀ ਨੂੰ ਚੰਗੀ ਤਰਾਂ ਕੱਢ ਦੇਣਾ ਜਾਂ ਟੋਇਆ ਵਿੱਚ ਖੜ੍ਹੇ ਪਾਣੀ ਤੇ ਸੜ੍ਹਿਆ ਤੇਲ ਪਾਉਣਾ ਚਾਹੀਦਾ ਹੈ I ਇਸ ਕੈਂਪ ਵਿੱਚ ਸ਼੍ਰ ਸਿਮਰਨਜੀਤ ਸਿੰਘ ਮੈਡੀਕਲ਼ ਅਫ਼ਸਰ,ਸ੍ਰੀਮਤੀ ਅਮਨਦੀਪ ਕੌਰ ਫਾਰਮੇਸੀ ਅਫ਼ਸਰ, ਸ੍ਰੀ ਰਾਹੁਲ ਸ਼ਰਮਾ ਕਾਉਸਲਰ, ਸ੍ਰ. ਬਿਕਰਮਜੀਤ ਸਿੰਘ ਐਚ. ਆਈ, ਸ੍ਰ. ਜੋਗਾ ਸਿੰਘ ਸਿਹਤ ਕਰਮਚਾਰੀ, ਤੇ ਪਿੰਡ ਦੇ ਵਿਆਕਤੀ ਹਾਜ਼ਰ ਸਨ l
ਡੇਂਗੂ ਬੁਖਾਰ ਸਬੰਧੀ ਭੈਣੀ ਮੀਆਂ ਖਾਂ ਵਿੱਚ ਸੀ ਐਚ ਸੀ ਕਾਹਨੂੰਵਾਨ ਵੱਲੋਂ ਜਾਗਰੂਕਤਾ ਕੈਂਪ ਲਗਾਇਆ ਗਿਆ
Leave a comment