ਖਡੂਰ ਸਾਹਿਬ : ਆਪਣਾ ਪੰਜਾਬ ਮੀਡੀਆ : ਡਿਬ੍ਰੁਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁੱਖੀ ਭਾਈ ਅਮ੍ਰਿਤਪਾਲ ਸਿੰਘ ਦੇ ਵੱਡੇ ਭਰਾ ਹਰਪ੍ਰੀਤ ਸਿੰਘ ਨੂੰ ਜਲੰਧਰ ਪੁਲਿਸ ਨੇ ਆਈ ਡਰੱਗ ਸਣੇ ਗ੍ਰਿਫਤਾਰ ਕੀਤਾ ਹੈ। ਅਮ੍ਰਿਤਪਾਲ ਦੇ ਭਰਾ ਨੂੰ ਜਲੰਧਰ ਦਿਹਾਤੀ ਪੁਲਿਸ ਨੇ ਫਿਲੌਰ ਨੇੜੇ ਨਾਕੇ ਕੋਲ ਗ੍ਰਿਫਤਾਰ ਕੀਤਾ ਹੈ। ਹਰਪ੍ਰੀਤ ਸਿੰਘ ਨਾਲ ਉਸ ਦੇ ਸਾਥੀ ਲਵ ਪ੍ਰੀਤ ਸਿੰਘ ਵੀ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਤੇ ਉਸਦੇ ਸਾਥੀ ਦਾ ਡੋਪ ਟੈਸਟ ਕਰਵਾਇਆ ਗਿਆ ਹੈ, ਜਿਸ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।
ਇਸ ਸਬੰਧੀ ਐਸਐਸਪੀ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਪਾਰਟੀ ਨੇ ਫਿਲੌਰ ਨੇੜੇ ਨੇਸ਼ਨਲ ਹਾਇਵੇ ਦੇ ਸਾਈਡ ‘ਤੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਇੱਕ ਕਾਲੇ ਸ਼ੀਲੀਆਂ ਵਾਲੀ ਕਰੇਗਾ ਗੱਡੀ ਅੰਮ੍ਰਿਤਸਰ ਦਾ ਨੰਬਰ ਸੀ, ਜਦੋਂ ਪੁਲਿਸ ਪਾਰਟੀ ਨੇ ਸ਼ੱਕ ਪੈਣ ‘ਤੇ ਚੈਕਿੰਗ ਕੀਤੀ ਤਾਂ 4 ਗ੍ਰਾਹਮ ਆਈਸ ਬਰਾਮਦ ਹੋਈ । ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਇੱਕ ਪਾਣੀ, 20 ਰੁਪਏ ਦਾ ਨੋਟ, ਇੱਕ ਲਾਈਟਰ ਤੇ 1 ਮੋਬਾਈਲ ਫੋਨ ਬਰਾਮਦ ਹੋਇਆ। ਉਨ੍ਹਾਂ ਨੇ ਦੱਸਿਆ ਕਿ ਸੰਜੀਵ ਅਰੋੜਾ ਵਾਸੀ ਈਟਾਨਗਰ, ਥਾਣਾ ਹੈਬੋਵਾਲ (ਲੁਧਿਆਣਾ) ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ 22, 27 ਐਨਡੀਪੀਐਸ ਐਕਟ ਤਹਿਤ ਦਰਜ ਕੇਸ, ਜਿਸ ਤੋਂ ਬਾਅਦ ਮਾਮਲੇ ‘ਚ 29 ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੀ ਨਵੇਂ ਕਾਨੂੰਨ ਅਨੁਸਾਰ ਵੀਡੀਓਗ੍ਰਾਫੀ ਵੀ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਨੇ ਪੁੱਛ-ਗਿਛ ਦੌਰਾਨ ਦੱਸਿਆ ਕਿ ਉਹ ਕਰੀਬ 3 ਸਾਲਾਂ ਤੋਂ ਨਸੇ ਦਾ ਸੇਵਨ ਕਰ ਰਿਹਾ ਹੈ।
ਪੁਲਿਸ ਨੇ ਡਰੱਗ ਨਾਲ ਫੜ੍ਹੇ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਸਾਥੀ ਲਵਪ੍ਰੀਤ ਸਿੰਘ ਦਾ ਡੋਪ ਟੈਸਟ ਪਾਜ਼ੀਟਿਵ ਆਉਣ ਦਾ ਕੀਤਾ ਦਾਅਵਾ
Leave a comment