ਪਟਿਆਲਾ : ਪਟਿਆਲਾ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਵੱਡੀ ਵਾਰਦਾਤ ਹੋਣੋਂ ਰੋਕ ਦਿੱਤੀ ਹੈ। ਰਾਜਪੁਰਾ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ 2 ਗੈਂਗਸਟਰਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰਾਂ ਦੀ ਪਛਾਣ ਹਰਜਿੰਦਰ ਸਿੰਘ ਉਰਫ ਲਾਡੀ ਅਤੇ ਸੁਬੀਰ ਸਿੰਘ ਉਰਫ ਸੂਬੀ ਦੇ ਰੂਪ ਵਿਚ ਹੋਈ ਹੈ। ਪੁਲਿਸ ਮੁਤਾਬਕ ਗੈਂਗਸਟਰਾਂ ਦੀ ਗ੍ਰਿਫ਼ਤਾਰੀ ਨਾਲ ਦੋ ਵਾਰਦਾਤਾਂ ਨੂੰ ਰੋਕਿਆ ਗਿਆ ਹੈ। ਲਾਡੀ 2017 ਵਿਚ ਪੰਚਕੂਲਾ ਵਿਚ ਮੀਤ ਬਾਊਂਸਰ ਦੇ ਕਤਲ ਵਿਚ ਸ਼ਾਮਲ ਸ਼ੂਟਰਾਂ ਵਿਚੋਂ ਇੱਕ ਸੀ ਤੇ ਸਤੰਬਰ 2020 ਤੋਂ ਜ਼ਮਾਨਤ ‘ਤੇ ਚੱਲ ਰਿਹਾ ਸੀ।
ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ ਨੂੰ ਵਿਦੇਸ਼ੀ ਮੂਲ ਦੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਆਪਰੇਟ ਕੀਤਾ ਜਾ ਰਿਹਾ ਸੀ ਜੋ ਕਿ ਫਰਾਰ ਅੱਤਵਾਦੀ ਗੋਲਡੀ ਬਰਾੜ ਦਾ ਸਾਥੀ ਹੈ, ਗੋਲਡੀ ਢਿੱਲੋਂ ਜਨਵਰੀ 2024 ਵਿਚ ਚੰਡੀਗੜ੍ਹ ਦੇ ਸੈਕਟਰ 5 ਵਿਚ ਹੋਈ ਗੋਲੀਬਾਰੀ ਦੀ ਵਾਰਦਾਤ ਵਿਚ ਸ਼ਾਮਲ ਸੀ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੋਵਾਂ ਗੈਂਗਸਟਰਾਂ ਨੂੰ ਵਿਰੋਧੀ ਗੈਂਗ ਵਲੋਂ ਬੀਤੇ ਦਿਨੀਂ ਖਰੜ ਵਿਖੇ ਉਨ੍ਹਾਂ ਦੇ ਗੈਂਗ ਮੈਂਬਰ ਮਨੀਸ਼ ਕੁਮਾਰ ਦਾ ਕੀਤੇ ਕਤਲ ਦੇ ਬਦਲੇ ਵਜੋਂ ਦੋ ਟਾਰਗੇਟ ਕਿਲਿੰਗ ਕਰਨ ਲਈ ਦਿੱਤੇ ਗਏ ਸਨ। ਗੈਂਗਸਟਰਾਂ ਕੋਲੋਂ 3 ਪਿਸਤੌਲਾਂ ਸਮੇਤ 15 ਜਿੰਦਾ ਕਾਰਤੂਸ ਅਤੇ ਇਕ ਕਾਰ ਬਰਾਮਦ ਕੀਤੀ ਗਈ ਹੈ।
ਪੁਲਿਸ ਨੇ ਰੋਕੀਆਂ ਵੱਡੀਆਂ ਵਾਰਦਾਤਾਂ ! ਖਰੜ ਹੱਤਿਆ ਕਾਂਡ ਦਾ ਬਦਲਾ ਲੈਣ ਨਿਕਲੇ ਦੋ ਖਤਰਨਾਕ ਗੈਂਗਸਟਰ ਗ੍ਰਿਫ਼ਤਾਰ

Leave a comment