ਲੁਧਿਆਣਾ : ਆਪਣਾ ਪੰਜਾਬ ਮੀਡੀਆ : ਪੁਲਿਸ ਨੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ’ਤੇ ਹੋਏ ਕਾਤਲਾਨਾ ਹਮਲੇ ਦੇ ਸਿਲਸਿਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਹੁਣ ਗ੍ਰਿਫ਼ਤਾਰ ਮੁਲਜ਼ਮਾਂ ਦੀ ਗਿਣਤੀ ਤਿੰਨ ਹੋ ਗਈ ਹੈ ਜਦਕਿ ਘਟਨਾ ਵਿੱਚ ਸਾਲਮ ਇੱਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਜਾ ਰਹੀ।
ਇੱਥੇ ਅੱਜ ਏਸੀਪੀ ਕੇਂਦਰੀ ਆਕ੍ਰਿਸ਼ੀ ਜੈਨ ਨੇ ਦੱਸਿਆ ਕਿ ਪੁਲਸ ਕਮਸਿਨ ਕੁਲਦੀਪ ਸਿੰਘ ਚਾਹਲ ਅਤੇ ਸੰਯੁਕਤ ਪੁਲਸ ਕਮਸਿਨ ਜਸ ਕਿਰਨਜੀਤ ਸਿੰਘ ਤੇਜਾ ਦੀ ਦੇਖਰੇਖ ਹੇਠ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸ ਸਿਲਸਿਲੇ ਵਿੱਚ ਟੀਮਾਂ ਨੇ ਸਰਬਜੀਤ ਸਿੰਘ ਉਰਫ਼ ਸਾਬਕਾ ਵਾਸੀ ਕੰਪਨੀ ਬਾਗ ਟਿੱਬਾ ਰੋਡ ਅਤੇ ਹਰਜੋਤ ਸਿੰਘ ਉਰਫ਼ ਜੋਤਾ ਵਾਸੀ ਨਿਊ ਵਿਜੇ ਨਗਰ ਨੂੰ ਘਟਨਾ ਤੋਂ ਕੁਝ ਘੰਟਿਆਂ ਮਗਰੋਂ ਹੀ ਗ੍ਰਿਫਤਾਰ ਕਰ ਲਿਆ ਸੀ।
ਉਨ੍ਹਾਂ ਦੱਸਿਆ ਕਿ ਪੁਲੀਸ ਰਿਮਾਂਡ ਦੌਰਾਨ ਦੋਵਾਂ ਨੇ ਦੱਸਿਆ ਸੀ ਕਿ ਇਸ ਮਾਮਲੇ ਵਿੱਚ ਚਾਰ ਵਿਅਕਤੀ ਸ਼ਾਮਲ ਸਨ। ਹਮਲੇ ਸਮੇਂ ਉਨ੍ਹਾਂ ਨਾਲ ਸੁੱਚਾ ਸਿੰਘ ਉਰਫ਼ ਲਾਡੀ ਵੀ ਹਾਜ਼ਰ ਸੀ ਜੋ ਕਿ ਘਟਨਾ ਤੋਂ ਬਾਅਦ ਫ਼ਰਾਰ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਦੋਵਾਂ ਦੇ ਬਿਆਨਾਂ ਦੇ ਆਧਾਰ ’ਤੇ ਜਸਵਿੰਦਰ ਸਿੰਘ ਉਰਫ਼ ਸੰਨੀ ਵਾਸੀ ਚੂਹੜਪੁਰ ਪੀਰਾਂ ਵਾਲੀ ਗਲੀ ਹੈਬੋਵਾਲ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਸਮੇਂ ਬੇਸ਼ੱਕ ਜਸਵਿੰਦਰ ਸਿੰਘ ਉੱਥੇ ਹਾਜ਼ਰ ਨਹੀਂ ਸੀ ਪਰ ਉਸ ਨੇ ਸੁੱਚਾ ਸਿੰਘ ਉਰਫ਼ ਲਾਡੀ ਨੂੰ ਮੌਕੇ ਤੋਂ ਭਜਾਉਣ ਵਿੱਚ ਅਹਿਮ ਰੋਲ ਅਦਾ ਕੀਤਾ ਸੀ। ਉਨ੍ਹਾਂ ਆਸ ਪ੍ਰਗਟਾਈ ਕਿ ਚੌਥੇ ਮੁਲਜ਼ਮ ਨੂੰ ਵੀ ਜਲਦੀ ਕਾਬੂ ਕਰ ਲਿਆ ਜਾਵੇਗਾ।
ਪੁਲਿਸ ਨੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ’ਤੇ ਹੋਏ ਕਾਤਲਾਨਾ ਹਮਲੇ ਦੇ ਸਿਲਸਿਲੇ ਵਿੱਚ ਇੱਕ ਹੋਰ ਮੁਲਜ਼ਮ ਨੂੰ ਕੀਤਾ ਕਾਬੂ
Leave a comment