ਪਟਿਆਲਾ : ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ਉਪਰੰਤ ਪਹਿਲੀ ਵਾਰ ਪਟਿਆਲਾ ਆਉਣ ‘ਤੇ ਵੀਰਵਾਰ ਨੂੰ ਇਥੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਇਲਾਕੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਨਮਾਨ ਕੀਤਾ ਗਿਆ। ਸਨਮਾਨ ਕਰਨ ਵਾਲਿਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਐਗਜ਼ੈਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਮੈਂਬਰ ਜਸਮੇਰ ਸਿੰਘ ਲਾਛੜੂ, ਮੈਨੇਜਰ ਨਿਸ਼ਾਨ ਸਿੰਘ ਜ਼ਫਰਵਾਲ, ਸਾਬਕਾ ਮੈਨੇਜਰ ਕਰਨੈਲ ਸਿੰਘ ਵਿਰਕ, ਸ੍ਰੀ ਧਾਮੀ ਦੇ ਪੀਏ ਅਵਤਾਰ ਸਿੰਘ ਅਤੇ ਅਕਾਲੀ ਆਗੂ ਸ਼ਰਨਜੀਤ ਸਿੰਘ ਜੋਗੀਪੁਰ ਸਮੇਤ ਕਈ ਹੋਰ ਵੀ ਮੌਜੂਦ ਸਨ।