ਉਮੀਦਵਾਰਾਂ ਲਈ ਨਾਮਜ਼ਦਗੀਆਂ ਭਰਨ ਵਾਸਤੇ ਥਾਵਾਂ ਨਿਰਧਾਰਤ
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵੱਲੋਂ ਤਿਆਰੀਆਂ ਸਬੰਧੀ ਆਰ.ਓਜ਼ ਅਤੇ ਏ.ਆਰ.ਓਜ਼ ਨਾਲ ਮੀਟਿੰਗ
ਨਵਾਂਸ਼ਹਿਰ : (ਵਿਪਨ ਕੁਮਾਰ) : ਅਗਾਮੀ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਰ.ਓਜ਼ ਅਤੇ ਏ.ਆਰ.ਓਜ਼ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਐਸ.ਡੀ.ਐਮ. ਬਲਾਚੌਰ ਪ੍ਰੀਤ ਇੰਦਰ ਸਿੰਘ ਬੈਂਸ, ਐਸ.ਡੀ.ਐਮ. ਬੰਗਾ ਵਿਪਿਨ ਭੰਡਾਰੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਿਧੀ ਸਿਨਹਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ ਨੇ ਸਮੂਹ ਆਰ.ਓਜ਼ ਅਤੇ ਏ.ਆਰ.ਓਜ਼ ਨੂੰ ਸ਼ਾਂਤਮਈ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ 27 ਸਤੰਬਰ 2024 ਤੋਂ ਨਾਮਜ਼ਦਗੀ ਪੇਪਰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਲਏ ਜਾਣੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 4 ਅਕਤੂਬਰ 2024 ਹੋਵੇਗੀ। ਨਾਮਜ਼ਦਗੀਆਂ ਪੇਪਰਾਂ ਦੀ ਪੜਤਾਲ 05 ਅਕਤੂਬਰ, 2024 ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੇਪਰ ਵਾਪਸ ਲੈਣ ਦੀ ਆਖਰੀ ਮਿਤੀ 7 ਅਕਤੂਬਰ 2024 ਹੋਵੇਗੀ। ਉਨ੍ਹਾਂ ਦੱਸਿਆ ਕਿ ਇਸੇ ਦਿਨ 3 ਵਜੇ ਤੋਂ ਬਾਅਦ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੇਪਰ ਦਾਖਲ ਕਰਨ ਲਈ ਹਰੇਕ ਬਲਾਕ ਲਈ ਸਥਾਨ ਨਿਰਧਾਰਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਲਾਕ ਔੜ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ, ਸਰਕਾਰੀ ਪ੍ਰਾਇਮਰੀ ਸਕੂਲ ਔੜ, ਖੇਤੀਬਾੜੀ ਦਫ਼ਤਰ ਔੜ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਔੜ ਨਿਰਧਾਰਤ ਕੀਤੇ ਗਏ ਹਨ। ਇਸੇ ਤਰ੍ਹਾਂ ਬਲਾਕ ਬਲਾਚੌਰ ਲਈ ਸਰਕਾਰੀ ਮਿਡਲ ਸਕੂਲ ਸਿਆਣਾ, ਬੀ.ਏ.ਬੀ. ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਅਤੇ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਲਜ ਬਲਾਚੌਰ ਨਿਰਧਾਰਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਲਾਕ ਬੰਗਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਕੂਲ ਆਫ ਐਮੀਨੈਂਸ) ਬੰਗਾ, ਦਫ਼ਤਰ ਨਗਰ ਕੌਂਸਲ ਬੰਗਾ, ਜੀ.ਐਨ. ਕਾਲਜ (ਵੂਮੈਨ) ਬੰਗਾ, ਬਾਬਾ ਗੋਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ, ਦਫ਼ਤਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਬੰਗਾ ਅਤੇ ਸਿੱਖ ਨੈਸ਼ਨਲ ਕਾਲਜ ਬੰਗਾ ਨਿਰਧਾਰਤ ਕੀਤੇ ਗਏ ਹਨ। ਇਸੇ ਤਰ੍ਹਾਂ ਬਲਾਕ ਨਵਾਂਸ਼ਹਿਰ ਲਈ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਐਸ.ਬੀ.ਐਸ ਨਗਰ, ਆਈ.ਟੀ.ਆਈ ਨਵਾਂਸ਼ਹਿਰ, ਜੇ.ਐਫ.ਐਸ.ਐੱਚ ਖਾਲਸਾ ਸਕੂਲ ਚੰਡੀਗੜ੍ਹ ਰੋਡ ਨਵਾਂਸ਼ਹਿਰ, ਦਫ਼ਤਰ ਮਾਰਕੀਟ ਕਮੇਟੀ ਰੇਲਵੇ ਰੋਡ ਨਵਾਂਸ਼ਹਿਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ, ਦਫ਼ਤਰ ਪੰਜਾਬ ਰੋਡਵੇਜ਼ ਨਵਾਂਸ਼ਹਿਰ ਅਤੇ ਖੇਤੀਬਾੜੀ ਦਫ਼ਤਰ ਬੰਗਾ ਰੋਡ ਨਵਾਂਸ਼ਹਿਰ ਨਿਰਧਾਰਤ ਕੀਤੇ ਗਏ ਹਨ। ਇਸ ਤੋਂ ਇਲਾਵਾ ਬਲਾਕ ਸੜੋਆ ਲਈ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਸੜੋਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੜੋਆ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਸੜੋਆ ਨਿਰਧਾਰਤ ਕੀਤੇ ਗਏ ਹਨ।