ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਸੀਨੀਅਰ ਸਿਟੀਜ਼ਨਜ਼ ਐਕਟ 2007 ਬਾਰੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇੱਕ ਲਘੂ ਫਿਲਮ ਅਤੇ ਇੱਕ ਪੋਸਟਰ ਦਾ ਉਦਘਾਟਨ ਕੀਤਾ। ਇਸ ਦਾ ਉਦੇਸ਼ ਹੈ ਸੂਬੇ ਦੇ ਸੀਨੀਅਰ ਨਾਗਰਿਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਉਣਾ ਹੈ।
ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਬਜ਼ੁਰਗਾਂ ਦੇ ਸਨਮਾਨ ਅਤੇ ਅਧਿਕਾਰਾਂ ਦੀ ਰਾਖੀ ਲਈ ਪੇਰੈਂਟਿੰਗ ਐਂਡ ਵੈਲਫੇਅਰ ਆਫ ਪੇਰੈਂਟਸ ਐਂਡ ਸੀਨੀਅਰ ਸਿਟੀਜ਼ਨਜ਼ ਐਕਟ 2007 ਨੂੰ ਲਾਗੂ ਕੀਤਾ ਹੈ। ਇਸ ਕਾਨੂੰਨ ਵਿੱਚ ਉਨ੍ਹਾਂ ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਲਈ ਇੱਕ ਰੱਖ-ਰਖਾਅ ਭੱਤਾ ਪ੍ਰਾਪਤ ਕਰਨ ਦੇ ਉਪਬੰਧ ਸ਼ਾਮਲ ਹਨ ਜੋ ਉਹਨਾਂ ਦੇ ਬੱਚਿਆਂ ਜਾਂ ਖੂਨ ਦੇ ਰਿਸ਼ਤੇਦਾਰਾਂ ਦੁਆਰਾ ਨਜ਼ਰਅੰਦਾਜ਼ ਕੀਤੇ ਜਾਂਦੇ ਹਨ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਐਕਟ ਨੇ ਸੀਨੀਅਰ ਨਾਗਰਿਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਰੱਖ-ਰਖਾਅ ਅਤੇ ਅਪੀਲੀ ਟ੍ਰਿਬਿਊਨਲ ਦੀ ਸਥਾਪਨਾ ਕੀਤੀ ਹੈ। ਕਿਸੇ ਵੀ ਸੀਨੀਅਰ ਨਾਗਰਿਕ ਨੂੰ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਸਬੰਧਤ ਸਬ-ਡਵੀਜ਼ਨ ਦੇ ਉਪ ਮੰਡਲ ਅਫ਼ਸਰ ਕੋਲ ਸ਼ਿਕਾਇਤ ਦਰਜ ਕਰਵਾ ਸਕਦਾ
ਪੰਜਾਬ ਦੀ ‘ਆਪ’ ਸਰਕਾਰ ਨੇ ਸੀਨੀਅਰ ਸਿਟੀਜ਼ਨ ਪਾਲਣ ਪੋਸ਼ਣ ਤੇ ਭਲਾਈ ਐਕਟ-2007 ਕੀਤਾ ਲਾਗੂ

Leave a comment
Leave a comment