ਚੰਡੀਗੜ੍ਹ: ਆਪਣਾ ਪੰਜਾਬ ਮੀਡੀਆ: ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਚੰਡੀਗੜ੍ਹ ਦੇ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿੱਚ ਸਵੇਰੇ 9 ਵਜੇ ਰਾਸ਼ਟਰੀ ਝੰਡਾ ਲਹਿਰਾਇਆ। ਉਨ੍ਹਾਂ ਨੇ ਦੇਸ਼ ਵਾਸ਼ੀਆਂ ਨੂੰ ਭਾਰਤ ਦੇ 77ਵੇਂ ਆਜਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ । ਇਸ ਮੌਕੇ ਉਨ੍ਹਾਂ ਨਾਲ ਸਲਾਹਕਾਰ ਡਾ: ਧਰਮਪਾਲ ਤੋਂ ਇਲਾਵਾ ਪ੍ਰਸ਼ਾਸਨਿਕ ਸਟਾਫ਼ ਵੀ ਮੌਜੂਦ ਰਿਹਾ । ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਤੇ ਰੰਗਾ-ਰੰਗ ਪ੍ਰੋਗਰਾਮ ਦਾ ਆਨੰਦ ਮਾਣਿਆ ਗਿਆ।
ਇਸ ਮੌਕੇ ਆਪਣੇ ਖੇਤਰ ਵਿੱਚ ਵਧੀਆ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਸ਼ਹਿਰ ਦੇ 27 ਵਿਅਕਤੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਪੁਰਸਕਾਰ ਦਿੱਤੇ । ਇਨ੍ਹਾਂ ਵਿੱਚ ਚੰਡੀਗੜ੍ਹ ਪੁਲੀਸ ਦੇ 22 ਮੁਲਾਜ਼ਮ ਸ਼ਾਮਲ ਹਨ। ਦੂਜੇ ਪਾਸੇ ਪੀਯੂ ਦੇ 17 ਕਰਮਚਾਰੀਆਂ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਕੰਮ ਲਈ ਸਨਮਾਨਿਤ ਕੀਤਾ ਜਾਵੇਗਾ। ਚੰਡੀਗੜ੍ਹ ਪੁਲਿਸ ਦੇ 10 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮਿਆਂ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿਖੇ ਲਹਿਰਾਇਆ ਰਾਸ਼ਟਰੀ ਝੰਡਾ

Leave a comment
Leave a comment