ਸੂਬਾ ਸਰਕਾਰ ਵੱਲੋਂ ਕੋਈ ਨਵਾਂ ਟੈਕਸ ਨਹੀਂ ਲਗਾਇਆ : ਵਿੱਤ ਮੰਤਰੀ ਹਰਪਾਲ ਚੀਮਾ
ਰਿਪੋਰਟ ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿੱਤੀ ਸਾਲ 2024-25 ਲਈ ਸੂਬੇ ਦਾ 2,04,918 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵੱਧ ਗਿਆ ਹੈ। ਆਪ ਸਰਕਾਰ ਦੇ ਕਾਰਜਕਾਲ ਦੋਰਾਨ ਇਹ ਬਜਟ ਉਨ੍ਹਾਂ ਦਾ ਲਗਾਤਾਰ ਤੀਜਾ ਬਜਟ ਹੈ । ਉਨ੍ਹਾਂ ਕਿਹਾ ਕਿ ਬਜਟ ਮੁੱਖ ਤੌਰ ’ਤੇ ਸਿਹਤ ਅਤੇ ਸਿੱਖਿਆ ਖੇਤਰਾਂ ‘ਤੇ ਕੇਂਦਰਿਤ ਹੈ। ਸੂਬਾ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦਿਆਂ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੋਈ ਨਵਾਂ ਟੈਕਸ ਨਹੀਂ ਲਗਾਇਆ, ਜਿਸ ਨਾਲ 2024-25 ਵਿੱਚ ਕੁੱਲ 1,03,936 ਕਰੋੜ ਰੁਪਏ ਦੀ ਮਾਲੀਆ ਪ੍ਰਾਪਤੀਆਂ ਹੋਣ ਦੀ ਉਮੀਦ ਹੈ, ਜਿਸ ਵਿੱਚੋਂ ਆਪਣਾ ਟੈਕਸ ਮਾਲੀਆ 58,900 ਕਰੋੜ ਰੁਪਏ ਹੋਵੇਗਾ। ਉਨ੍ਹਾਂ ਕਿਹਾ ਕਿ ਰਾਜ ਨੂੰ ਕੇਂਦਰੀ ਟੈਕਸਾਂ ਤੋਂ ਆਪਣੇ ਹਿੱਸੇ ਵਜੋਂ 22,041 ਕਰੋੜ ਰੁਪਏ ਅਤੇ ਕੇਂਦਰ ਤੋਂ ਸਹਾਇਤਾ ਵਜੋਂ 11,748 ਕਰੋੜ ਰੁਪਏ ਮਿਲਣਗੇ।
ਸਰਕਾਰੀ ਨੌਕਰੀਆਂ :- ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਦੋ ਸਾਲਾਂ ਵਿੱਚ 40000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ 2 ਲੱਖ ਕਰੋੜ ਰੁਪਏ ਤੋਂ ਵੱਧ ਦੇ ਕੁੱਲ ਸਾਲਾਨਾ ਖਰਚੇ ਵਿੱਚੋਂ 13,784 ਕਰੋੜ ਰੁਪਏ ਖੇਤੀਬਾੜੀ ਲਈ ਅਤੇ 16,987 ਕਰੋੜ ਰੁਪਏ ਸਿੱਖਿਆ ਲਈ ਰੱਖੇ ਹਨ।
ਕਿਸਾਨਾਂ ਲਈ ਮੁਫਤ ਬਿਜਲੀ :- ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਮੇਂ ਕਿਸਾਨਾਂ ਨੂੰ ਮੁਫਤ ਬਿਜਲੀ ਮਿਲਦੀ ਰਹੇਗੀ, ਇਸ ਦੇ ਲਈ 9330 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ।
ਸਕੂਲ ਆਫ਼ ਐਮੀਨੈਂਸ :- 11.5 ਫੀਸਦੀ ਸਿੱਖਿਆ ਬਜਟ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਰਕਾਰ ਨੇ ਇਸ ਸਾਲ 16 ਹਜ਼ਾਰ 987 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਜੋ ਕਿ ਕੁੱਲ ਬਜਟ ਦਾ 11.5 ਫੀਸਦੀ ਹੈ। ਹੁਣ ਤੱਕ 118 ਸਕੂਲ ਆਫ਼ ਐਮੀਨੈਂਸ ਬਣਾਏ ਜਾ ਚੁੱਕੇ ਹਨ। ਇਹ ਸਾਰੇ ਸਰਕਾਰੀ ਸਕੂਲ ਹਨ। ਇਸ ਦੇ ਨਾਲ ਹੀ 15 ਸਕੂਲ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਸਕੂਲਾਂ ਲਈ 100 ਕਰੋੜ ਰੁਪਏ ਰੱਖੇ ਗਏ ਹਨ। ਸਕੂਲ ਆਫ ਐਕਸੀਲੈਂਸ ਲਈ 10 ਕਰੋੜ ਰੁਪਏ ਦੀ ਸ਼ੁਰੂਆਤੀ ਤਜਵੀਜ਼ ਰੱਖੀ ਗਈ ਹੈ। ਇਸ ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲਾਂ ਦੀ ਗੁਣਵੱਤਾ ਨੂੰ ਵਧਾਉਣਾ ਹੈ। ਇਸ ਦੇ ਨਾਲ ਹੀ ਸਕੂਲ ਆਫ਼ ਅਪਲਾਈਡ ਲਰਨਿੰਗ ਨੂੰ ਸਿਖਲਾਈ ਲਈ ਰੱਖਿਆ ਗਿਆ ਹੈ। ਦਸ ਕਰੋੜ ਰੁਪਏ ਰੱਖੇ ਗਏ ਹਨ।
ਤਕਨੀਕੀ ਸਿੱਖਿਆ : ਤਕਨੀਕੀ ਸਿੱਖਿਆ ਲਈ 525 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ, ਸਰਕਾਰ ਨੇ ਉਚੇਰੀ ਸਿੱਖਿਆ ਲਈ 80 ਕਰੋੜ ਰੁਪਏ ਰਾਖਵੇਂ ਰੱਖੇ ਹਨ। ਸਕਾਲਰਸ਼ਿਪ ਸਕੀਮ ਲਈ ਛੇ ਕਰੋੜ ਰੁਪਏ ਅਤੇ ਸੈਨੇਟਰੀ ਨੈਪਕਿਨ ਲਈ ਪੰਜ ਕਰੋੜ ਰੁਪਏ ਰੱਖੇ ਗਏ ਹਨ। ਤਕਨੀਕੀ ਸਿੱਖਿਆ ਲਈ 525 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ।
ਖੇਡਾਂ ਲਈ : ਖੇਡਾਂ ਲਈ 272 ਕਰੋੜ ਰੁਪਏ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਲਈ 272 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਪੰਜਾਬ ਭਰ ਵਿੱਚ ਇੱਕ ਹਜ਼ਾਰ ਖੇਡ ਨਰਸਰੀਆਂ ਸਥਾਪਿਤ ਕੀਤੀਆਂ ਜਾਣਗੀਆਂ। ਪਹਿਲੇ ਪੜਾਅ ਵਿੱਚ 250 ਖੇਡ ਨਰਸਰੀਆਂ ਬਣਾਈਆਂ ਜਾਣਗੀਆਂ। ਇਸ ਲਈ 50 ਕਰੋੜ ਰੁਪਏ ਦਾ ਸ਼ੁਰੂਆਤੀ ਬਜਟ ਰੱਖਿਆ ਗਿਆ ਹੈ।
ਸਪੋਰਟਸ ਯੂਨੀਵਰਸਿਟੀ : – ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਲਈ 34 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਸਿਹਤ ਭਲਾਈ ਅਤੇ ਮੁਹੱਲਾ ਕਲੀਨਿਕ :- ਸਿਹਤ ਖੇਤਰ ਲਈ 5264 ਕਰੋੜ ਰੁਪਏ ਦਾ ਬਜਟ ਆਮ ਆਦਮੀ ਕਲੀਨਿਕ ਲਈ 249 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਫਰਿਸ਼ਤੇ ਸਕੀਮ ਲਈ 20 ਕਰੋੜ ਰੁਪਏ, ਆਯੂਸ਼ਮਾਨ ਭਾਰਤ ਲਈ 553 ਕਰੋੜ ਰੁਪਏ, ਨਸ਼ਾ ਛੁਡਾਊ ਪ੍ਰਾਜੈਕਟ ਲਈ 70 ਕਰੋੜ ਰੁਪਏ ਅਤੇ 58 ਨਵੀਆਂ ਐਂਬੂਲੈਂਸਾਂ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਨਿਆਂ ਵਿਭਾਗ ਅਤੇ ਜੇਲ੍ਹਾਂ ਦੇ ਵਿਭਾਗ :- ਗ੍ਰਹਿ ਮਾਮਲਿਆਂ, ਨਿਆਂ ਅਤੇ ਜੇਲ੍ਹਾਂ ਦੇ ਵਿਭਾਗ ਲਈ ਉਨ੍ਹਾਂ ਦੀਆਂ ਕਾਨੂੰਨ ਲਾਗੂ ਕਰਨ ਦੀਆਂ ਪਹਿਲਕਦਮੀਆਂ ਦਾ ਸਮਰਥਨ ਕਰਨ ਲਈ ਵਿੱਤੀ ਸਾਲ 2024-25 ਲਈ ₹ 10,635 ਕਰੋੜ ਦੇ ਬਜਟ ਦਾ ਪ੍ਰਬੰਧ ਕੀਤਾ ਗਿਆ ਹੈ।
ਚੰਡੀਗੜ੍ਹ ਵਿਖੇ ਹੋਸਟਲਾਂ ਦੀ ਉਸਾਰੀ ਲਈ :- ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਹੋਸਟਲਾਂ ਦੀ ਉਸਾਰੀ ਲਈ ਵਿੱਤੀ ਸਾਲ 2024-25 ਵਿੱਚ ₹ 40 ਕਰੋੜ ਦੀ ਰਕਮ ਦਾ ਪ੍ਰਸਤਾਵ ਹੈ।
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ :- ਵਿੱਤੀ ਸਾਲ 2024-25 ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਹੋਰ ਖੋਜ-ਸਬੰਧਤ ਅਤੇ ਹੋਰ ਬੁਨਿਆਦੀ ਢਾਂਚੇ ਲਈ 40 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ।
ਮਹਿਲਾ ਮਹੀਨਾ ਕਿਸ਼ਤ :- ਇਸ ਵਿੱਤੀ ਸਾਲ ਦੇ ਬਜਟ ਦੋਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਹਿਲਾ ਸਨਮਾਨ ਯੋਜਨਾ ਤਹਿਤ 18 ਸਾਲ ਜਾਂ ਉਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ।
ਸੜਕਾਂ ਦੇ ਨਿਰਮਾਣ ਲਈ : ਪੰਜਾਬ ਸਰਕਾਰ ਨੇ ਇਸ ਵਿੱਤੀ ਸਾਲ ਦੇ ਬਜਟ ਵਿੱਚ ਬਿਹਤਰ ਸੜਕਾਂ ਦੇ ਨਿਰਮਾਣ ਲਈ 2695 ਕਰੋੜ ਦਾ ਅਲਾਟ ਕੀਤਾ ।
ਇੰਡਸਟਰੀ ਲਈ ਸਬਸਿਡੀ :- ਉਦਯੋਗਾਂ ਨੂੰ ਸਬਸਿਡੀ ਵਾਲੀ ਬਿਜਲੀ ਦੇਣ ਲਈ 3.67 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਉਦਯੋਗਾਂ ਨੂੰ ਹੋਰ ਵਿੱਤੀ ਉਤਪਾਦ ਮੁਹੱਈਆ ਕਰਵਾਉਣ ਲਈ 50 ਕਰੋੜ ਰੁਪਏ ਰੱਖੇ ਗਏ ਹਨ।
ਸੈਰ-ਸਪਾਟੇ ਲਈ 166 ਕਰੋੜ ਰੁਪਏ ਦਾ ਬਜਟ :- ਪੰਜਾਬ ਸਰਕਾਰ ਨੇ ਸੈਰ ਸਪਾਟਾ ਖੇਤਰ ਲਈ 166 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਸ ਦੌਰਾਨ ਵੱਖ-ਵੱਖ ਸਮਾਰਕਾਂ, ਪਾਰਕਾਂ ‘ਤੇ 30 ਕਰੋੜ ਰੁਪਏ ਅਤੇ ਪਿਕਨਿਕਾਂ ‘ਤੇ 30 ਕਰੋੜ ਰੁਪਏ ਖਰਚ ਕੀਤੇ ਜਾਣਗੇ। ਈਕੋ ਟੂਰਿਜ਼ਮ ਗਤੀਵਿਧੀਆਂ ਲਈ ਇੱਕ ਨਵਾਂ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ।
ਅੰਮ੍ਰਿਤਸਰ ਵਿੱਚ ਈ-ਬੱਸਾਂ :- ਸਥਾਨਕ ਸਰਕਾਰਾਂ ਅਤੇ ਸ਼ਹਿਰੀ ਵਿਕਾਸ ਲਈ 6289 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਲੋੜਵੰਦ ਲੋਕਾਂ ਲਈ ਕੰਕਰੀਟ ਦੇ ਮਕਾਨ ਬਣਾਉਣ ਲਈ 510 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਜਲਦੀ ਹੀ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਈ-ਬੱਸਾਂ ਚੱਲਣਗੀਆਂ।
ਪੇਂਡੂ ਵਿਕਾਸ ਲਈ 3154 ਕਰੋੜ ਰੁਪਏ :- ਪੇਂਡੂ ਵਿਕਾਸ ਲਈ 3154 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਹੁਣ ਤੱਕ 12 ਹਜ਼ਾਰ ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ।
ਮਨਰੇਗਾ ਸਕੀਮ ਲਈ 655 ਕਰੋੜ ਰੁਪਏ :- ਸਰਕਾਰ ਨੇ ਮਨਰੇਗਾ ਸਕੀਮ ਤਹਿਤ ਰੁਜ਼ਗਾਰ ਲਈ 655 ਕਰੋੜ ਰੁਪਏ ਰਾਖਵੇਂ ਰੱਖੇ ਹਨ। ਪ੍ਰਧਾਨ ਮੰਤਰੀ ਸਿੰਚਾਈ ਯੋਜਨਾ ਲਈ 20 ਕਰੋੜ ਰੁਪਏ ਰੱਖੇ ਗਏ ਹਨ।
ਔਰਤਾਂ ਲਈ ਮੁਫ਼ਤ ਬੱਸ ਸੇਵਾ ਜਾਰੀ ਹੈ :- ਔਰਤਾਂ ਲਈ ਮੁਫ਼ਤ ਬੱਸ ਸੇਵਾ ਜਾਰੀ ਰਹੇਗੀ। ਇਸ ਲਈ 450 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ।
300 ਯੂਨਿਟ ਮੁਫ਼ਤ ਲਈ 780 ਕਰੋੜ :- ਸਰਕਾਰ ਨੇ ਸੂਬੇ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਲਈ 7780 ਕਰੋੜ ਰੁਪਏ ਦਾ ਬਜਟ ਰੱਖਿਆ ਹੈ।
ਫਸਲੀ ਵਿਭਿੰਨਤਾ ਸਕੀਮਾਂ ਲਈ :- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਵਿੱਤੀ ਸਾਲ 25 ਦੇ ਬਜਟ ਵਿੱਚ ਵੱਖ-ਵੱਖ ਫਸਲੀ ਵਿਭਿੰਨਤਾ ਸਕੀਮਾਂ ਲਈ 575 ਕਰੋੜ ਰੁਪਏ ਦੀ ਤਜਵੀਜ਼ ਕਰਨ ਦੀ ਯੋਜਨਾ ਬਣਾ ਰਹੀ ਹੈ।
ਨਾਬਾਰਡ ਦੇ ਦੋ ਨਵੇਂ ਪ੍ਰੋਜੈਕਟ ਸ਼ੁਰੂ ਕਰਨ ਲਈ :- ਚੀਮਾ ਨੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਨਾਬਾਰਡ ਦੇ ਦੋ ਨਵੇਂ ਪ੍ਰੋਜੈਕਟ ਸ਼ੁਰੂ ਕਰਨ ਦੇ ਪ੍ਰਸਤਾਵ ਸਮੇਤ ਮਿੱਟੀ ਅਤੇ ਪਾਣੀ ਦੀ ਸੰਭਾਲ ਲਈ 194 ਕਰੋੜ ਰੁਪਏ ਦੇ ਬਜਟ ਦੀ ਤਜਵੀਜ਼ ਰੱਖੀ।
ਬਿਆਸ-ਸਤਲੁਜ ਦਰਿਆ ਦੇ ਪਾਣੀ ਦੇ ਲਈ : ‘ਆਪ’ ਸਰਕਾਰ ਨੇ ਜ਼ਮੀਨੀ ਪਾਣੀ ‘ਤੇ ਨਿਰਭਰਤਾ ਘਟਾਉਣ ਅਤੇ ਬਿਆਸ-ਸਤਲੁਜ ਦਰਿਆ ਦੇ ਪਾਣੀ ਦੇ ਪੰਜਾਬ ਦੇ ਹਿੱਸੇ ਨੂੰ ਅਨੁਕੂਲ ਬਣਾਉਣ ਲਈ ਨਵਾਂ ਮਾਲਵਾ ਨਹਿਰੀ ਪ੍ਰਾਜੈਕਟ ਪ੍ਰਸਤਾਵਿਤ ਕੀਤਾ ਹੈ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦਾ ਬਜਟ ਪੇਸ਼ ਦੋਰਾਨ ਆਪ ਸਰਕਾਰ ਦੀਆਂ ਪਿਛਲੀਆਂ ਦੋ ਸਾਲ ਦੀਆਂ ਪ੍ਰਾਪਤੀਆਂ ਨੂੰ ਵੀ ਗਿਣਵਾਈਆਂ।