ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸਤਲੁਜ ਜਲ ਬਿਜਲੀ ਨਿਗਮ (ਐੱਸਜੇਵੀਐਨ) ਨਾਲ 1,200 ਮੈਗਾਵਾਟ ਦਾ ਬਿਜਲੀ ਖਰੀਦ ਸਮਝੌਤਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੀਐੱਸਪੀਸੀਐੱਲ ਨੇ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸਥਿਤ ਸੋਲਰ ਪ੍ਰਾਜੈਕਟਾਂ ਤੋਂ ਬਿਜਲੀ ਦੀ ਖਰੀਦ ਲਈ ਟੈਂਡਰ ਜਾਰੀ ਕੀਤੇ ਹਨ।