ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਪੰਜਾਬ ਸਣੇ ਉੱਤਰੀ ਭਾਰਤ ’ਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਆਮ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਉਥੇ ਹੀ ਇਸ ਮੀਂਹ ਕਾਰਨ ਸਬਜ਼ੀਆਂ ਦੇ ਭਾਅ ਵੀ ਅਸਮਾਨ ਛੂਹ ਰਹੇ ਹਨ। ਸਬਜ਼ੀਆਂ ਦੀਆਂ ਕੀਮਤਾਂ ਵਧਣ ਕਰ ਕੇ ਲੋਕਾਂ ਨੂੰ ਆਪਣਾ ਪੇਟ ਭਰਨਾ ਵੀ ਮੁਸ਼ਕਿਲ ਹੋ ਗਿਆ। ਸੂਬੇ ਵਿੱਚ ਸਬਜ਼ੀਆਂ ਦੇ ਭਾਅ 4 ਦਿਨਾਂ ਪਹਿਲਾਂ ਦੇ ਮੁਕਾਬਲੇ ਭਾਅ ਦੁੱਗਣੇ ਗਏ ਹਨ। ਪਟਿਆਲਾ, ਫਤਹਿਗੜ੍ਹ ਸਾਹਿਬ, ਮੁਹਾਲੀ ਤੇ ਸੰਗਰੂਰ ਦੀਆਂ ਸਬਜ਼ੀ ਮੰਡੀਆਂ ਵਿੱਚ ਟਮਾਟਰ ਦਾ ਭਾਅ 200 ਰੁਪਏ ਕਿਲੋ ’ਤੇ ਪਹੁੰਚ ਗਿਆ ਹੈ, ਜੋ ਕਿ 4 ਦਿਨਾਂ ਪਹਿਲਾਂ ਤੱਕ 120 ਤੋਂ 150 ਰੁਪਏ ਦੇ ਕਰੀਬ ਸੀ। ਉਨ੍ਹਾਂ ਕਿਹਾ ਕਿ ਮੀਂਹ ਕਰ ਕੇ ਭਿੰਡੀ, ਤੋਰੀ, ਗੋਭੀ, ਹਰੀ ਮਿਰਚ, ਨਿੰਬੂ, ਅਰਬੀ ਸਣੇ ਹੋਰਨਾਂ ਸਬਜ਼ੀ ਦੀਆਂ ਕੀਮਤਾਂ ਲਗਭਗ ਦੁੱਗਣੀਆਂ ਹੋ ਗਈਆਂ ਹਨ। ਜਦੋਂ ਤੱਕ ਸਬਜ਼ੀ ਦੀ ਸਪਲਾਈ ਠੀਕ ਨਹੀਂ ਹੁੰਦੀ, ਉਦੋਂ ਤੱਕ ਕੀਮਤਾਂ ਘੱਟਣ ਦੀ ਉਮੀਦ ਘੱਟ ਹੈ।