ਚੰਡੀਗੜ੍ਹ: ਆਪਣਾ ਪੰਜਾਬ ਮੀਡੀਆ: ਹਿਮਾਚਲ ਸਮੇਤ ਪੂਰੇ ਪਹਾੜੀ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਹਰ ਪਾਸੇ ਤਬਾਹੀ ਦਾ ਮੰਜਰ ਬਣਿਆ ਹੋਇਆ ਹੈ। ਇਸ ਭਾਰੀ ਬਾਰਿਸ ਕਾਰਨ ਭਾਖੜਾ ਡੈਮ ਵਿਚਲੇ ਪਾਣੀ ਦਾ ਪੱਧਰ ਵੱਧ ਗਇਆ ਹੈ। ਖਤਰੇ ਦੇ ਨਿਸ਼ਾਨ ਨੂੰ ਦੇਖਦੇ ਹੋਏ ਇੱਕ ਵਾਰ ਫਿਰ ਤੋਂ ਭਾਖੜਾ ਡੈਮ ਦੇ ਫਲੱਡ ਗੇਟ ਖੋਲ ਦਿੱਤੇ ਗਏ ਹਨ।
ਬੀ.ਬੀ.ਐਮ.ਬੀ.ਪ੍ਰਸ਼ਾਸਨ ਵੱਲੋਂ ਭਾਖੜਾ ਡੈਮ ਦੇ ਫਲੱਡ ਗੇਟ ਨੂੰ ਕੁੱਝ ਸਮੇਂ ਲਈ 1 ਫੁੱਟ ਤੱਕ ਟੈਸਟਿੰਗ ਲਈ ਖੋਲ੍ਹ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਝੀਲ ਵਿੱਚ 71000 ਪਾਣੀ ਦੀ ਆਮਦ ਸਬੰਧੀ ਭਲਕੇ ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਹੈ।
ਅੱਜ ਸਵੇਰੇ ਪਾਣੀ ਦਾ ਲੈਵਲ 1671.27 ਮਾਪਿਆ ਗਿਆ। ਬੀਬੀਐਮਬੀ ਵਾਟਰ ਰੈਗੂਲੇਸ਼ਨ ਦੇ ਡਿਜ਼ਾਇਨ ਇੰਜੀਨੀਅਰ ਵੱਲੋਂ ਜਾਰੀ ਕੀਤੀ ਗਈ ਚਿੱਠੀ ਦੇ ਅਨੁਸਾਰ ਸਤਲੁਜ ਦਰਿਆ ਵਿਚ ਨੰਗਲ ਡੈਮ ਰਾਹੀਂ 27500 ਕਿਉਸਿਕ ਪਾਣੀ ਛੱਡਿਆ ਜਾਵੇਗਾ, ਪਹਿਲਾਂ ਇਹ ਪਾਣੀ 19400 ਕਿਊਸਿਕ ਸੀ, ਹੁਣ ਸਤਲੁਜ ਦਰਿਆ ਵਿਚ ਪਾਣੀ ਦੀ ਮਾਤਰਾ ਵਧਾਈ ਜਾ ਰਹੀ ਹੈ। 8100 ਕਿਉਸਿਕ ਪਾਣੀ ਅੱਜ ਸਤਲੁਜ ਦਰਿਆ ਵਿਚ ਵਧਾਇਆ ਜਾ ਰਿਹਾ ਹੈ। ਭਾਖੜਾ ਡੈਮ ਤੋਂ ਪਹਿਲਾਂ 42000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ ਤੇ ਅੱਜ ਤੋਂ ਇਹ ਵਧਾ ਕੇ ਲਗਭਗ 50000 ਕੀਉਸਿਕ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਨੰਗਲ ਡੈਮ ਤੋਂ ਨਿਕਲਣ ਵਾਲੀਆਂ ਦੋਵੇਂ ਨਹਿਰਾਂ ਵਿੱਚ ਪਹਿਲਾਂ ਹੀ 22500 ਕਿਉਸਿਕ਼ ਪਾਣੀ ਛੱਡਿਆ ਜਾ ਰਿਹਾ ਹੈ।
ਪੰਜਾਬ ਵਿੱਚ ਮੁੜ ਤੋਂ ਛਾਇਆ ਹੜ੍ਹਾ ਦਾ ਖਤਰਾਂ, ਬੀ.ਬੀ.ਐਮ.ਬੀ. ਨੇ ਮੁੜ ਖੋਲ੍ਹੇ ਭਾਖੜਾ ਡੈਮ ਦੇ ਗੇਟ

Leave a comment
Leave a comment