ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਨਵੀਂ ਖੇਡ ਨੀਤੀ ਜਾਰੀ ਕਰ ਦਿੱਤੀ ਹੈ। ਖੇਡ ਮੰਤਰੀ ਨੇ ਵੇਰਵੇ ਜਾਰੀ ਕਰਦਿਆਂ ਕਿਹਾ ਕਿ ਓਲੰਪਿਕ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਨੂੰ 3 ਕਰੋੜ ਰੁਪਏ, ਚਾਂਦੀ ਦਾ ਤਮਗਾ ਜਿੱਤਣ ਵਾਲੇ ਨੂੰ 2 ਕਰੋੜ ਰੁਪਏ ਅਤੇ ਕਾਂਸੀ ਦਾ ਤਮਗਾ ਜਿੱਤਣ ਵਾਲੇ ਨੂੰ 1 ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ ਹੈ।ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਨ ਤਮਗਾ ਜੇਤੂ ਨੂੰ 2.25 ਕਰੋੜ ਅਤੇ ਚਾਂਦੀ ਦਾ ਤਗਮਾ ਜੇਤੂ ਨੂੰ 1.5 ਕਰੋੜ ਰੁਪਏ ਮਿਲਦੇ ਸਨ। ਕਾਂਸੀ ਤਮਗਾ ਜੇਤੂ ਦੀ ਇਨਾਮੀ ਰਾਸ਼ੀ ਪਹਿਲਾਂ ਵਾਂਗ ਇਕ ਕਰੋੜ ਰੁਪਏ ਰੱਖੀ ਗਈ ਹੈ। ਪਹਿਲਾਂ ਲਗਭਗ 25 ਖੇਡਾਂ ਦੇ ਤਗਮਾ ਜੇਤੂਆਂ ਨੂੰ ਨਕਦ ਇਨਾਮ ਦਿੱਤੇ ਜਾਂਦੇ ਸਨ, ਹੁਣ ਉਨ੍ਹਾਂ ਦੀ ਗਿਣਤੀ 80 ਤੋਂ ਵੱਧ ਹੋ ਗਈ ਹੈ। ਇਸ ਨਾਲ ਸੂਬੇ ਭਰ ਵਿੱਚ ਕੁੱਲ 5000 ਖਿਡਾਰੀਆਂ ਨੂੰ ਲਾਭ ਮਿਲੇਗਾ, ਜਿਨ੍ਹਾਂ ਦਾ ਕੁੱਲ ਬਜਟ 250 ਕਰੋੜ ਹੈ।
ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਰਾਜ ਪੱਧਰੀ ਕੇਂਦਰ ਸਥਾਪਿਤ ਕੀਤੇ ਜਾਣਗੇ। ਸੂਬੇ ਦੇ ਹਰ ਪਿੰਡ ਵਿੱਚ ਖੇਡ ਨਰਸਰੀਆਂ ਸਥਾਪਤ ਕਰਨ ਤੋਂ ਲੈ ਕੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਕੇਂਦਰ ਬਣਾਏ ਜਾਣਗੇ। 4 ਕਿਲੋਮੀਟਰ ਦੇ ਘੇਰੇ ਵਿੱਚ ਨਰਸਰੀਆਂ ਸਥਾਪਿਤ ਕੀਤੀਆਂ ਜਾਣਗੀਆਂ, ਜਿਸ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਵੀ ਅਹਿਮ ਭੂਮਿਕਾ ਨਿਭਾਉਣਗੀਆਂ। ਪੰਚਾਇਤ ਕੇਂਦਰਾਂ ਲਈ ਲੋੜ ਅਨੁਸਾਰ ਜ਼ਮੀਨ ਦਿੱਤੀ ਜਾਵੇਗੀ।
ਇਸ ਦੇ ਨਾਲ ਹੀ ਜਲੰਧਰ, ਮਾਹਿਲਪੁਰ, ਮੋਹਾਲੀ, ਪਟਿਆਲਾ, ਲੁਧਿਆਣਾ, ਬਠਿੰਡਾ, ਅੰਮ੍ਰਿਤਸਰ ਦੇ ਬੁਨਿਆਦੀ ਢਾਂਚੇ ਨੂੰ ਰਾਜ ਪੱਧਰ ਤੱਕ ਅੱਪਗ੍ਰੇਡ ਕੀਤਾ ਜਾਵੇਗਾ। ਨਵੀਂ ਖੇਡ ਨੀਤੀ ਵਿੱਚ ਖਿਡਾਰੀਆਂ ਲਈ ਪੁਰਸਕਾਰਾਂ, ਕੋਚਾਂ ਅਤੇ ਖਿਡਾਰੀਆਂ ਲਈ ਨੌਕਰੀਆਂ ਦਾ ਰਾਹ ਪੱਧਰਾ ਹੋ ਗਿਆ ਹੈ।
ਪੰਜਾਬ ਸਰਕਾਰ ਦੀ ਨਵੀਂ ਮੁਹਿੰਮ ਤਹਿਤ ਉਲੰਪਿਕ ‘ਚ ਸੋਨ ਤਮਗਾ ਜੇਤੂ ਖਿਡਾਰੀ ਨੂੰ ਇਨਾਮ ਵਜੋਂ ਦਿੱਤੇ ਜਾਣਗੇ 3 ਕਰੋੜ ਰੁਪਏ

Leave a comment
Leave a comment