ਮਾਨਸਾ : ਆਪਣਾ ਪੰਜਾਬ ਮੀਡੀਆ : ਪੰਜਾਬ ਸਰਕਾਰ ਵਲੋਂ ਪੰਚਾਇਤਾਂ ਭੰਗ ਕਰਕੇ ਸਰਕਾਰੀ ਅਫਸਰਾਂ ਨੂੰ ਪ੍ਰਬੰਧਕ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਰਾਜ ਦੇ ਸਮੂਹ ਜ਼ਿਲ੍ਹਾ ਅਤੇ ਪੰਚਾਇਤ ਅਫਸਰਾਂ ਨੂੰ ਅੱਜ ਪੱਤਰ ਨੰਬਰ ਡੀਪੀਈ 1/2023/2423 ਮਿਤੀ10/8/2023 ਤਹਿਤ ਜਾਣੂ ਕਰਵਾ ਦਿੱਤਾ ਗਿਆ ਹੈ। ਪੱਤਰ ਵਿੱਚ ਪੰਚਾਇਤਾਂ ਭੰਗ ਕਰਕੇ ਪ੍ਰਬੰਧਕ ਨਿਯੁਕਤ ਕਰਨ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਦੇ ਪ੍ਰਬੰਧਕ ਲਾਉਣ ਦੇ ਫੈਸਲੇ ਤੋਂ ਜਾਪਦਾ ਹੈ ਕਿ ਰਾਜ ਵਿਚ ਛੇਤੀ ਹੀ ਗ੍ਰਾਮ ਪੰਚਾਇਤ ਚੋਣਾਂ ਕਰਵਾ ਰਹੀ ਹੈ, ਜਿਨ੍ਹਾਂ ਲਈ ਛੇਤੀ ਨੋਟੀਫਿਕੇਸ਼ਨ ਹੋਣ ਦੀ ਹੁਣ ਸੰਭਾਵਨਾ ਹੈ।