ਕਿਹਾ, “ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਤੋਂ ਕਿਸਾਨਾਂ ਨੂੰ ਹੋਈ ਨਿਰਾਸ਼ਤਾ”
ਸੰਗਰੂਰ/ਖਨੌਰੀ : ਆਪਣਾ ਪੰਜਾਬ ਮੀਡੀਆ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ-ਮਜ਼ਦੂਰ ਮੋਰਚਾ ਵੱਲੋਂ ਖਨੌਰੀ ਬਾਰਡਰ ਤੋਂ ਜਾਰੀ ਕੀਤੇ ਗਏ ਸਾਂਝੇ ਬਿਆਨ ਵਿੱਚ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਤੋਂ ਕਿਸਾਨਾਂ ਨੂੰ ਨਿਰਾਸ਼ਾ ਹੋਈ ਹੈ। ਕਿਸਾਨ ਆਗੂਆਂ ਅਭਿਮਨਿਊ ਕੋਹਾੜ ਅਤੇ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਬਜਟ ਵਿੱਚ ਐੱਮਐੱਸਪੀ ਗਾਰੰਟੀ ਕਾਨੂੰਨ, ਕਿਸਾਨਾਂ ਤੇ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਐੱਮਐੱਸਪੀ ਦੇਣ ਸਬੰਧੀ ਕੋਈ ਵੀ ਕਦਮ ਨਹੀਂ ਉਠਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਸਾਲ ਖੇਤੀ ਬਜਟ ਕੁੱਲ ਬਜਟ ਦਾ 3.15 ਫੀਸਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਦੇਸ਼ ਦੀ ਆਬਾਦੀ ਦਾ 50 ਫੀਸਦੀ ਹਿੱਸਾ ਹਨ ਅਤੇ ਬਜਟ ’ਚ ਇਨ੍ਹਾਂ ਲਈ ਸਿਰਫ 3.15 ਫੀਸਦੀ ਬਜਟ ਰੱਖਣਾ ਮੰਦਭਾਗਾ ਹੈ।