ਨਵੀ ਦਿੱਲੀ: ਆਪਣਾ ਪੰਜਾਬ ਮੀਡੀਆ: ਭਾਰਤ ਵਿੱਚ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ, ਫਿਲਿਪ ਗ੍ਰੀਨ, ਜਿਨ੍ਹਾਂ ਨੇ ਹਾਲ ਹੀ ਵਿੱਚ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਪ੍ਰਮਾਣ ਪੱਤਰ ਸੌਪਿਆ, ਤੇ ਕਿਹਾ ਕਿ ਉਹ ਦੋਵਾਂ ਦੇਸ਼ਾਂ ਦਰਮਿਆਨ ਦੋਸਤੀ ਨੂੰ ਹੋਰ ਅੱਗੇ ਵਧਾਉਣ ਲਈ ਉਤਸਕ ਹਨ। ਗ੍ਰੀਨ ਉਨ੍ਹਾਂ ਛੇ ਰਾਜੂਦਤਾ ਵਿੱਚੋਂ ਇੱਕ ਸੀ ਜਿਨ੍ਹਾਂ ਨੇ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿੱਚ ਹੋਏ ਇੱਕ ਸਮਾਰੋਹ ਦੌਰਾਨ ਮੁਰਮੂ ਨੂੰ ਆਪਣੇ ਪ੍ਰਮਾਣ ਪੱਤਰ ਸੌਪੇ।
ਫਿਲਿਪ ਗ੍ਰੀਨ ਨੇ ਕਿਹਾ ਕਿ ਮੈਂ ਭਾਰਤ ਵਿੱਚ ਆਸਟ੍ਰੇਲੀਆਂ ਦੇ 22ਵੇਂ ਹਾਈ ਕਮਿਸ਼ਨਰ ਵਜੋਂ ਸ਼ੁਰੂਆਤ ਕਰਦਾ ਹਾਂ। ਮੈਂ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਸਬੰਧਾਂ ਨੂੰ ਅੱਗੇ ਵਧਾਉਣ ਦੀ ਉਮੀਦ ਕਰ ਰਿਹਾ ਹਾਂ। ਜਿਵੇਂ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ ਇਹ ਆਪਸੀ ਵਿਸ਼ਵਾਸ ਅਤੇ ਸਤਿਕਾਰ ਤੇ ਅਧਾਰਤ ਹੈ। ਮੈਂ ਆਉਣ ਵਾਲੇ ਮਹੀਨਿਆਂ ਅਤੇ ਸਾਲਾਂ ਵਿੱਚ ਤੁਹਾਡੇ ਵਿੱਚੋਂ ਬਹੁਤ ਸਾਰੇ ਲੋਕਾਂ ਨੂੰ ਮਿਲਣ ਤੇ ਸਾਡੇ ਮਹਾਨ ਰਾਸ਼ਟਰਾਂ ਵਿਚਕਾਰ ਦੋਸਤੀ ਨੂੰ ਹੋਰ ਅੱਗੇ ਵਧਾਉਣ ਲਈ ਉਤਸੁਕ ਹਾਂ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਹਫਤੇ ਭਾਰਤ ਦੇ ਰਾਸ਼ਟਰਪਤੀ ਨੂੰ ਪ੍ਰਮਾਣ ਪੱਤਰ ਪੇਸ਼ ਕਰਨਾ ਅਤੇ ਭਾਰਤ ਅਤੇ ਆਸਟ੍ਰੇਲੀਆ ਦਾ 22ਵਾਂ ਹਾਈ ਕਮਿਸ਼ਨਰ ਬਣਨਾ ਮੇਰੇ ਲਈ ਬਹੁਤ ਮਾਣ ਅਤੇ ਸਨਮਾਨ ਵਾਲੀ ਗੱਲ ਸੀ।
ਭਾਰਤ ‘ਚ ਆਸਟ੍ਰੇਲੀਆ ਦੇ 22ਵੇਂ ਹਾਈ ਕਮਿਸ਼ਨਰ ਨੇ ਦੋਵਾਂ ਦੇਸ਼ਾ ਵਿਚਕਾਰ ‘ਦੋਸਤੀ’ ਨੂੰ ਹੋਰ ਡੂੰਘਾ ਕਰਨ ਦੀ ਜਤਾਈ ਉਮੀਦ

Leave a comment
Leave a comment