ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਵੰਡ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵੰਡ ਦੇ ਭਿਆਨਕ ਯਾਦਗਾਰ ਦਿਵਸ ਦੇ ਮੌਕੇ `ਤੇ ਉਸ ਸਮੇਂ ਦੇ ਲੋਕਾਂ ਦੇ ਦੁੱਖਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਭਾਰਤੀਆਂ ਨੂੰ ਯਾਦ ਕਰਨ ਦਾ ਮੌਕਾ ਹੈ ਜਿਨ੍ਹਾਂ ਨੇ ਵੰਡ ਦੌਰਾਨ ਆਪਣੀਆਂ ਜਾਨਾਂ ਗੁਆ ਦਿੱਤੀਆਂ ਸਨ।ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਇਹ ਦਿਨ ਉਨ੍ਹਾਂ ਲੋਕਾਂ ਦੇ ਕਸ਼ਟ ਅਤੇ ਸੰਘਰਸ਼ ਦੀ ਯਾਦ ਦਿਵਾਉਂਦਾ ਹੈ ਜਿਨ੍ਹਾਂ ਨੂੰ ਪਰਵਾਸ ਕਰਨ ਲਈ ਮਜਬੂਰ ਕੀਤਾ ਗਿਆ ਸੀ। ਪੀਐਮ ਮੋਦੀ ਨੇ 2021 ਵਿੱਚ ਘੋਸ਼ਣਾ ਕੀਤੀ ਸੀ ਕਿ 14 ਅਗਸਤ ਨੂੰ ਵੰਡ ਦੇ ਭਿਆਨਕ ਯਾਦਗਾਰ ਦਿਵਸ ਵਜੋਂ ਮਨਾਇਆ ਜਾਵੇਗਾ।