ਖਨੌਰੀ : ਆਪਣਾ ਪੰਜਾਬ ਮੀਡੀਆ : ਖਨੌਰੀ ਬਾਰਡਰ ਉਤੇ ਕਿਸਾਨ ਆਗੂ ਜਗਜੀਤ ਸਿੰਘ ਨੂੰ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾ ਹੀ ਰਾਤ ਲਗਭਗ ਢਾਈ ਵਜੇ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਕਿਸਾਨੀ ਮੰਗਾਂ ਦੇ ਸੰਬੰਧ ਦੇ ਵਿੱਚ ਉਨ੍ਹਾਂ ਨੇ ਅੱਜ (26 ਨਵੰਬਰ) ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਭੁੱਖ ਹੜਤਾਲ ਸ਼ੁਰੂ ਕਰਨੀ ਸੀ। ਉਨ੍ਹਾਂ ਨੂੰ ਰਾਤ ਕਰੀਬ 2:30 ਵਜੇ ਪੁਲਿਸ ਨੇ ਹਿਰਾਸਤ ‘ਚ ਲਿਆ। ਡੱਲੇਵਾਲ ਨੇ ਐਲਾਨ ਕੀਤਾ ਸੀ ਕਿ ਪਾਰਲੀਮੈਂਟ ਸੈਸ਼ਨ ਸ਼ੁਰੂ ਹੁੰਦੇ ਹੀ ਉਹ ਭੁੱਖ ਹੜਤਾਲ ਦੇ ਬੈਠਣਗੇ। ਕਿਸਾਨ ਆਗੂਆਂ ਵੱਲੋਂ ਖਨੌਰੀ ਬਾਰਡਰ ਉਤੇ ਇੱਕ ਵੱਡਾ ਇਕੱਠ ਕਰਕੇ ਅੱਜ ਅਗਲੀ ਰਣਨੀਤੀ ਸਬੰਧੀ ਵੱਡੇ ਐਲਾਨ ਕੀਤੇ ਜਾ ਸਕਦੇ ਹਨ।