ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦਾ ਕਥਿਤ ਵਾਇਰਲ ਵੀਡੀਓ ਪਿੱਛੋਂ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਬਾਰੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ। ਦੱਸ ਦਈਏ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਮੰਤਰੀ ਬਲਕਾਰ ਸਿੰਘ ਲਗਾਤਾਰ ਵੀਡੀਓ ਨੂੰ ਲੈ ਕੇ ਘੇਰੇ ਜਾ ਰਹੇ ਹਨ।
ਭਾਜਪਾ ਆਗੂ ਤੇਜਿੰਦਰ ਸਿੰਘ ਬੱਗਾ ਨੇ ਟਵਿੱਟਰ ਐਕਸ ਰਾਹੀਂ ਬਹੁਤ ਹੀ ਗੰਭੀਰ ਆਰੋਪ ਲਗਾਏ ਹਨ, ਜਿਸ ਦਾ ਹਵਾਲਾ ਦਿੰਦਿਆਂ ਕੌਮੀ ਮਹਿਲਾ ਕਮਿਸ਼ਨ ਨੇ ਵੀ ਪੰਜਾਬ ਦੇ ਡਾਇਰੈਕਟਰ ਜਨਰਲ ਨੂੰ ਨੋਟਿਸ ਜਾਰੀ ਕਰਕੇ ਰਿਪੋਰਟ ਦੇਣ ਲਈ ਕਿਹਾ ਹੈ।