ਮੁੱਲਾਂਪੁਰ ਦਾਖਾ, 20 ਨਵੰਬਰ ()- ਅੱਜ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਆਏ ਕਮਿੱਕਰ ਸਿੰਘ ਜੰਡੀ ਯੂ.ਐੱਸ.ਏ. ਸਰਪ੍ਰਸਤ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਯੂ.ਐੱਸ.ਏ. ਅਤੇ ਪ੍ਰੋ. ਐਚ.ਐੱਸ. ਧਾਲੀਵਾਲ ਨੂੰ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਸਮਾਜਸੇਵੀ ਕੇਵਲ ਕ੍ਰਿਸ਼ਨ ਗੁਪਤਾ ਨੇ “ਇਲਾਹੀ ਗਿਆਨ ਦਾ ਸਾਗਰ ਸ੍ਰੀ ਗੁਰੂ ਗ੍ਰੰਥ ਸਾਹਿਬ” ਪੁਸਤਕ ਭੇਂਟ ਕੀਤੀ। ਇਸ ਸਮੇਂ ਸ. ਕਮਿੱਕਰ ਸਿੰਘ ਅਤੇ ਪ੍ਰੋ. ਧਾਲੀਵਾਲ ਨੇ ਕਿਹਾ ਕਿ ਇਹ ਪੁਸਤਕ ਅਨਮੋਲ ਹੈ ਅਤੇ ਗਿਆਨ ਦਾ ਸੋਮਾ ਹੈ ਜਿਸ ਨੂੰ ਪੜ੍ਹ ਕੇ ਸਾਨੂੰ ਸਾਡੇ ਗੌਰਵਮਈ ਇਤਿਹਾਸ ਬਾਰੇ ਵਡਮੁੱਲੀ ਜਾਣਕਾਰੀ ਮਿਲਦੀ ਹੈ।
ਉਹਨਾਂ ਇਸ ਸਮੇਂ ਸ਼੍ਰੀ ਬਾਵਾ ਵੱਲੋਂ ਦੇਸ਼ ਵਿਦੇਸ਼ ਵਿੱਚ ਨਿਭਾਈ ਜਾ ਰਹੀ ਸੇਵਾ ਦੀ ਭਰਪੂਰ ਸਰਾਹਨਾ ਕੀਤੀ। ਉਹਨਾਂ ਕਿਹਾ ਕਿ ਸਕੂਲਾਂ ਕਾਲਜਾਂ ਦੇ ਬੱਚੇ “ਸ਼ਬਦ ਪ੍ਰਕਾਸ਼ ਅਜਾਇਬ ਘਰ” ਦੇ ਦਰਸ਼ਨ ਜਰੂਰ ਕਰਨ।