ਦਲਜੀਤ ਕੌਰ
ਸੰਗਰੂਰ, 14 ਜੁਲਾਈ, 2024: ਤਰਕਸ਼ੀਲ ਸੋਸਾਇਟੇ ਪੰਜਾਬ ਇਕਾਈ ਸੰਗਰੂਰ ਦੀ ਮੀਟਿੰਗ ਸੰਗਰੂਰ ਵਿਖੇ ਇਕਾਈ ਮੁਖੀ ਸੁਰਿੰਦਰ ਪਾਲ ਉਪਲੀ ਤੇ ਜੋਨ ਜਥੇਬੰਦਕ ਮੁਖੀ ਮਾਸਟਰ ਪਰਮ ਵੇਦ ਦੀ ਪ੍ਰਧਾਨਗੀ ਵਿੱਚ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨਾਲ ਸਾਂਝੀ ਕਰਦਿਆਂ ਤਰਕਸ਼ੀਲ ਆਗੂ ਸੀਤਾ ਰਾਮ ਬਾਦਲ ਲਕਾਂ, ਕ੍ਰਿਸ਼ਨ ਸਿੰਘ ਦੁੱਗਾਂ ਤੇ ਗੁਰਦੀਪ ਸਿੰਘ ਲਹਿਰਾ ਨੇ ਦੱਸਿਆ ਕਿ ਮੀਟਿੰਗ ਵਿੱਚ ਪਿਛਲੇ ਦਿਨੀਂ ਤਿੰਨ ਫ਼ੌਜਦਾਰੀ ਕਾਲੇ ਕਨੂੰਨਾਂ ਦੀਆਂ ਸੰਬੰਧੀ ਹੋਏ ਪ੍ਰਦਰਸ਼ਨਾਂ ਤੇ ਤਸੱਲੀ ਪ੍ਰਗਟ ਕੀਤੀ ਗਈ, ਸਾਰੀਆਂ ਭਰਾਤਰੀ ਜਥੇਬੰਦੀਆਂ ਦੇ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਇਸ ਤੋਂ ਇਲਾਵਾ 21 ਜੁਲਾਈ ਨੂੰ ਇਹਨਾਂ ਤਿੰਨ ਕਾਲੇ ਕਾਨੂੰਨਾਂ ਖਿਲਾਫ਼ ਅਤੇ 14 ਸਾਲਾਂ ਬਾਅਦ ਦਿੱਲੀ ਦੇ ਉਪ ਰਾਜਪਾਲ ਵੱਲੋਂ ਅਗਾਂਹਵਧੂ ਲੇਖਕ ਤੇ ਚਿੰਤਕ ਅਰੁੰਧਤੀ ਰਾਏ ਤੇ ਪ੍ਰੋਫੈਸਰ ਸ਼ੇਖ਼ ਸ਼ੋਕਤ ਹੁਸੈਨ ਤੇ ਯੂਏਪੀਏ ਤਹਿਤ ਕੇਸ ਚਲਾਉਣ ਦੀ ਇਜਾਜ਼ਤ ਦੇਣ ਦੇ ਰੋਸ ਵਜੋ ਜਲੰਧਰ ਵਿਖੇ ਹੋ ਰਹੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਵਿੱਚ ਸਾਰਿਆਂ ਵੱਲੋਂ ਮਾਲੀਅਤ ਕਰਨ ਦਾ ਫੈਸਲਾ ਹੋਇਆ। ਭਰਾਤਰੀ ਜਥੇਬੰਦੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਮੀਟਿੰਗ ਵਿੱਚ ਛੇਵੀਂ ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਵਿੱਚ ਵਿਦਿਆਰਥੀਆਂ ਦੀ ਪੁਰਾਣੀ ਗਿਣਤੀ ਨੂੰ ਬਰਕਰਾਰ ਰੱਖਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਦੱਸਿਆ ਗਿਆ ਕਿ ਪ੍ਰੀਖਿਆ ਦੀ ਸਿਲੇ ਬਸ ਕਿਤਾਬਾਂ ਇੱਕ ਅਗਸਤ ਨੂੰ ਆ ਜਾਣਗੀਆਂ। ਪ੍ਰੀਖਿਆ ਦੀ ਮਿਤੀ ਕਿਤਾਬਾਂ ਆਉਣ ਤੋਂ ਬਾਅਦ ਤਹਿ ਕੀਤੀ ਜਾਵੇਗੀ। ਜੋਨ ਦੀ ਪਰਿਵਾਰਕ ਮਿਲਣੀ ਵਿੱਚ ਸ਼ਮੂਲੀਅਤ ਕਰਨ ਲਈ ਵੀ ਚਰਚਾ ਕੀਤੀ ਗਈ ਤੇ ਪੱਕੀ ਗਿਣਤੀ ਅਗਲੀ ਮੀਟਿੰਗ ਵਿੱਚ ਤਹਿ ਕੀਤੀ ਜਾਵੇਗੀ। ਇਸ ਤੋਂ ਇਲਾਵਾ ਤਰਕਸ਼ੀਲ ਮੈਗਜ਼ੀਨ ਅੰਕ ਜੁਲਾਈ -ਅਗਸਤ ਦੀ ਵੰਡ ਕੀਤੀ ਗਈ। ਮੀਟਿੰਗ ਵਿੱਚ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਘਟੋ ਘੱਟ ਇੱਕ ਸਕੂਲ ਦੀ ਪੱਕੇ ਤੌਰ ਤੇ ਚੋਣ ਕੀਤੀ ਜਾਵੇਗੀ, ਜਿਥੇ ਇਕਾਈ ਵੱਲੋਂ ਹਰ ਵਿਸ਼ੇਸ਼ਕ ਦਿਨ ਉਥੇ ਮਨਾਇਆ ਜਾਵੇਗਾ। ਮੀਟਿੰਗ ਵਿੱਚ ਪਲੇਠੇ ਵਿਦਿਆਰਥੀ ਵਿਗਿਆਨਕ ਚੇਤਨਾ ਕੈਂਪ ਦਾ ਰੀਵਿਊ ਕੀਤਾ ਗਿਆ ਤੇ ਕੈਂਪ ਨੂੰ ਅਤੀ ਲਾਭਦਾਇਕ ਮਹਿਸੂਸ ਕੀਤਾ ਗਿਆ।
ਮੀਟਿੰਗ ਵਿੱਚ ਉਪਰੋਕਤ ਤੋਂ ਇਲਾਵਾ ਗੁਰਦੀਪ ਸਿੰਘ, ਪ੍ਰਗਟ ਸਿੰਘ, ਸੁਖਦੇਵ ਸਿੰਘ ਕਿਸ਼ਨਗੜ੍ਹ, ਮਾਸਟਰ ਰਣਜੀਤ ਸਿੰਘ, ਪ੍ਰਹਿਲਾਦ ਸਿੰਘ, ਕ੍ਰਿਸ਼ਨ ਸਿੰਘ, ਹੇਮ ਰਾਜ ਮੂਨਕ ਨੇ ਸ਼ਮੂਲੀਅਤ ਕੀਤੀ।