ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਲੋਕ ਸਭਾ ਚੋਣਾਂ ਲੜਨ ਸਬੰਧੀ ਮੁੱਖ ਮੰਤਰੀ ਦੀ ਚੁਣੌਤੀ ਨੂੰ ਕਬੂਲਦਿਆਂ ਭਗਵੰਤ ਮਾਨ ਖਿਲਾਫ਼ ਲੋਕ ਸਭਾ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ।ਬਾਜਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਲੋਕ ਸਭਾ ਚੋਣ ਲੜਨ ਦੇ ਇੱਛੁਕ ਨਹੀਂ ਹਨ, ਜੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਕਿਸੇ ਵੀ ਲੋਕ ਸਭਾ ਹਲਕੇ ਤੋਂ ਚੋਣ ਲੜਦੇ ਹਨ ਤਾਂ ਉਹ ਉਨ੍ਹਾਂ ਵਿਰੁੱਧ ਚੋਣ ਜ਼ਰੂਰ ਲੜਨਗੇ। ਉਨ੍ਹਾਂ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਨੂੰ ਪਤੀ-ਪਤਨੀ ਵਾਲਾ ਰਿਸ਼ਤਾ ਕਰਾਰਿਆ ਜੋ ਚੋਣਾਂ ਸਮੇਂ ਇਕੱਠੇ ਹੋ ਜਾਂਦੇ ਹਨ ਅਤੇ ਬਾਅਦ ਵਿੱਚ ਵੱਖ-ਵੱਖ ਹੋ ਜਾਂਦੇ ਹਨ।