ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ (GST) ਸਬੰਧੀ ਮੀਟਿੰਗ ਕੀਤੀ। ਇਸ ਦੇ ਬਾਅਦ ਪੰਜਾਬ ਸਰਕਾਰ ਵੱਲੋਂ ‘ਮੇਰਾ ਬਿੱਲ’ ਨਾਂ ਦੀ GST ਐਪ ਲਾਂਚ ਕੀਤੀ ਗਈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਾਲ ਸੂਬੇ ਵਿਚ ਟੈਕਸ ਚੋਰੀ ਬੰਦ ਕਰਨ ਵਿਚ ਮਦਦ ਮਿਲੇਗੀ ਤੇ ਟੈਕਸ ਚੋਰੀ ਕਰਨ ਵਾਲਿਆਂ ਖਿਲਾਫ ਕਾਰਵਾਈ ਵੀ ਕੀਤੀ ਜਾਵੇਗੀ।
ਵਿੱਤ ਮੰਤਰੀ ਨੇ ਕਿਹਾ ਕਿ ਟੈਕਸ ਦੀ ਚੋਰੀ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਘੱਟ ਤੋਂ ਘੱਟ 200 ਰੁਪਏ ਤੋਂ ਲੈ ਕੇ 10,000 ਦਾ ਸਾਮਾਨ ਖਰੀਦਿਆ ਹੈ ਤਾਂ ਉਸ ‘ਤੇ ਜ਼ਿਆਦਾਤਰ ਇਕ ਹਜ਼ਾਰ ਰੁਪਏ ਤੱਕ ਦਾ ਇਨਾਮ ਦਿੱਤਾ ਜਾ ਸਕੇਗਾ। ਜ਼ਿਆਦਾ ਤੋਂ ਜ਼ਿਆਦਾ 10,000 ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 7 ਅਕਤੂਬਰ ‘ਤੇ ਪਹਿਲਾ ਡਰਾਅ ਕੱਢਿਆ ਜਾਵੇਗਾ।
ਮੰਤਰੀ ਚੀਮਾ ਨੇ ਦੱਸਿਆ ਕਿ ਪੰਜਾਬ ਦਾ GST ਕਲੈਕਸ਼ਨ ਕਾਫੀ ਘੱਟ ਹੈ। ਹਾਲਾਂਕਿ ਸੂਬਾ ਸਰਕਾਰ ਨੇ ਬੀਤੇ ਇਕ ਸਾਲ ਵਿਚ ਇਸ ਪਾਸੇ ਕਾਫੀ ਧਿਆਨ ਦਿੱਤਾ ਜਿਸ ਨਾਲ ਜੀਐੱਸਟੀ ਕੁਲੈਕਸ਼ਨ 26 ਫੀਸਦੀ ਤੋਂ ਵਧ ਹੈ। ਇਸ ਦੇ ਹੋਰ ਵਧਣ ਦੀਆਂ ਸੰਭਾਵਨਾਵਾਂ ਹਨ।
ਮੰਤਰੀ ਨੇ ਕਿਹਾ ਕਿ ਪੰਜਾਬ ਵਿਚ GST ਕਲੈਕਸ਼ਨ ਹਰਿਆਣਾ ਦੇ ਮੁਕਾਬਲੇ ਇਕ ਚੌਥਾਈ ਹੈ। ਜੁਲਾਈ ਮਹੀਨੇ ਦੀ ਰਿਪੋਰਟ ਮੁਤਾਬਕ ਪੰਜਾਬ ਵਿਚ ਕਲੈਕਸ਼ਨ ਸਿਰਫ 2000 ਕਰੋੜ ਰੁਪਏ ਰਿਹਾ ਜਦੋਂ ਕਿ ਹਰਿਆਣਾ ਦਾ 7900 ਕਰੋੜ ਤੋਂ ਵੱਧ ਹੈ।
ਵਿੱਤ ਮੰਤਰੀ ਹਰਪਾਲ ਚੀਮਾ ਦਾ ਬਿਆਨ, ਕਿਹਾ ਮੇਰਾ ਬਿੱਲ GST ਐਪ ਨਾਲ ਟੈਕਸ ਚੋਰੀ ਹੋਵੇਗੀ ਬੰਦ

Leave a comment
Leave a comment