ਚੰਡੀਗੜ੍ਹ – ਸਕੂਲ ਆਫ ਐਮੀਨੈਂਸ ਦੇ 18 ਵਿਦਿਆਰਥੀ ਅੱਜ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਤੋਂ ਸ੍ਰੀਹਰੀਕੋਟਾ ਲਈ ਰਵਾਨਾ ਹੋਏ ਜਿਥੇ ਇਹ ਭਲਕੇ 30 ਜੁਲਾਈ ਨੂੰ ਰਾਕੇਟ ਲਾਂਚ ਵੇਖਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਕ ਟਵੀਟ ਰਾਹੀਂ ਦਿੱਤੀ ਹੈ। ਇਸ ਮੌਕੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਵਿਦਿਆਰਥੀਆਂ ਨਾਲ ਮੌਜੂਦ ਸਨ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵੱਖ-ਵੱਖ ਸਕੂਲਾਂ ਦੀਆਂ 15 ਵਿਦਿਆਰਥਣਾਂ ਅਤੇ 15 ਲੜਕਿਆਂ ਨੇ ਇਸ ਇਤਿਹਾਸਕ ਮੌਕੇ ਨੂੰ ਦੇਖਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਚੰਦਰਯਾਨ 3 ਦੀ ਲਾਂਚਿੰਗ ਦੇਖਣ ਵਾਲੇ ਇਹ ਵਿਦਿਆਰਥੀ ‘ਸਕੂਲਜ਼ ਆਫ਼ ਐਮੀਨੈਂਸ’ ਲਈ ਦਾਖ਼ਲਾ ਪ੍ਰੀਖਿਆ ਵਿੱਚ ਟਾਪਰ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਆਪਣੇ ਖਰਚੇ ’ਤੇ ਸ੍ਰੀਹਰੀਕੋਟਾ ਲਿਆਂਦਾ ਗਿਆ ਹੈ।
ਬੈਂਸ ਨੇ ਕਿਹਾ ਕਿ ਉਨ੍ਹਾਂ ਨੇ ਇਸਰੋ ਦੇ ਚੇਅਰਮੈਨ ਸ੍ਰੀ ਐਸ.ਐਸ.ਸੋਮਨਾਥ ਨੂੰ ਬੇਨਤੀ ਕੀਤੀ ਕਿ ਭਵਿੱਖ ਵਿੱਚ ਇਸਰੋ ਵੱਲੋਂ ਕਰਵਾਏ ਜਾਣ ਵਾਲੇ ਲਾਂਚ ਪ੍ਰੋਗਰਾਮਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸ਼ਾਮਲ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਚੇਅਰਮੈਨ ਨੇ ਇਸ ਬੇਨਤੀ ਨੂੰ ਤੁਰੰਤ ਪ੍ਰਵਾਨ ਕਰ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਮਨਾਂ ਵਿੱਚ ਵਿਗਿਆਨੀ ਅਤੇ ਮਹਾਨ ਇੰਜੀਨੀਅਰ ਬਣਨ ਦੀ ਭਾਵਨਾ ਪੈਦਾ ਕਰਨ ਲਈ ਅਹਿਮ ਕਦਮ ਚੁੱਕ ਰਹੀ ਹੈ।
ਸਕੂਲ ਆਫ ਐਮੀਨੈਂਸ ਦੇ 18 ਵਿਦਿਆਰਥੀ ਸ੍ਰੀਹਰੀਕੋਟਾ ਲਈ ਰਵਾਨਾ

Leave a comment
Leave a comment