ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਕੁਝ ਸਾਲਾਂ ਦੌਰਾਨ ਪਾਰਟੀ ਛੱਡ ਚੁੱਕੇ ਸਾਰੇ ਆਗੂਆਂ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਕੋਈ ਗਲਤੀ ਹੈ ਤਾਂ ਉਹ ਮੁਆਫ਼ੀ ਮੰਗਣ ਲਈ ਤਿਆਰ ਹਨ। ਉਨ੍ਹਾਂ ਇਹ ਬਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਦੋ ਮੈਂਬਰਾਂ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਪ੍ਰਧਾਨ ਦੇ ਅਹੁਦੇ ਲਈ ਪਿਛਲੇ ਸਾਲ ਨਵੰਬਰ ਵਿੱਚ ਬੀਬੀ ਜਗੀਰ ਕੌਰ ਦੀ ਉਮੀਦਵਾਰੀ ਦਾ ਸਮਰਥਨ ਕਰਨ ਤੋਂ ਬਾਅਦ ਕੀਤਾ।
ਪਾਰਟੀ ਵੱਲੋਂ ਜਾਰੀ ਬਿਆਨ ਅਨੁਸਾਰ ਉਨ੍ਹਾਂ ਨੇ ਦੋ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਇਲ ਤੋਂ ਹਰਪਾਲ ਸਿੰਘ ਜੱਲਾ ਅਤੇ ਅੰਬਾਲਾ ਤੋਂ ਅਮਰੀਕ ਸਿੰਘ ਜਨੈਤਪੁਰ ਦਾ ਪਾਰਟੀ ਵਿੱਚ ਸਵਾਗਤ ਕੀਤਾ। ਬਾਦਲ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੀ ਹਮਾਇਤ ਕਰਨ ਵਾਲੇ 10 ਤੋਂ 15 ਹੋਰ ਸ਼੍ਰੋਮਣੀ ਕਮੇਟੀ ਮੈਂਬਰ ਆਉਣ ਵਾਲੇ ਦਿਨਾਂ ਵਿੱਚ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਅਕਾਲੀ ਦਲ ਦੇ ਪ੍ਰਧਾਨ ਨੇ ਉਨ੍ਹਾਂ ਸਾਰੇ ਆਗੂਆਂ ਨੂੰ ਵੀ ਅਪੀਲ ਕੀਤੀ ਜੋ ਪਿਛਲੇ ਕੁਝ ਸਾਲਾਂ ਦੌਰਾਨ ਪਾਰਟੀ ਛੱਡ ਗਏ ਸਨ, ਉਹ ਮੁੜ ਮਾਂ ਪਾਰਟੀ ਵਿੱਚ ਸ਼ਾਮਲ ਹੋਣ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਕਾਲੀ ਦਲ ਛੱਡਣ ਵਾਲੇ ਆਗੂਆਂ ਨੂੰ ਮੁੜ ਸ਼ਾਮਲ ਹੋਣ ਦੀ ਕੀਤੀ ਅਪੀਲ

Leave a comment
Leave a comment