ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵਾਹੀਯੋਗ ਜ਼ਮੀਨਾਂ ਵਿੱਚ ਰੇਤ ਇਕੱਤਰ ਹੋਣ ਕਾਰਨ ਖ਼ਰਾਬ ਹੋਈ ਫਸਲਾਂ ਸਬੰਧੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ।ਖੰਨਾ ਨੇ ਰਾਜਪਾਲ ਨੂੰ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਦੀਆਂ ਵਾਹੀਯੋਗ ਜ਼ਮੀਨਾਂ ’ਚ ਰੇਤਾ ਇਕੱਤਰ ਹੋ ਗਿਆ ਹੈ ਤੇ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ।ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਤੁਰੰਤ ਜ਼ਮੀਨਾਂ ’ਤੇ ਇਕੱਤਰ ਰੇਤ ਦੀ ਲਿਫ਼ਟਿੰਗ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਜਾਂ ਸਰਕਾਰ ਖੁਦ ਖ਼ਰਾਬ ਹੋਈ ਫ਼ਸਲ ਦੇ ਮੁਆਵਜ਼ੇ ਦੇ ਨਾਲ-ਨਾਲ ਰੇਤ ਦੀ ਲਿਫ਼ਟਿੰਗ ਦੀ ਜ਼ਿੰਮੇਵਾਰੀ ਆਪਣੇ ਤੌਰ ’ਤੇ ਚੁੱਕੇ। ਇਸ ਸਬੰਧੀ ਅਵਿਨਾਸ਼ ਖੰਨਾ ਵੱਲੋਂ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਨੂੰ ਪੱਤਰ ਵੀ ਲਿਖਿਆ ਗਿਆ ਹੈ।