ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਪੰਜਾਬ ਵਿੱਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਨੇ ਲੁਧਿਆਣਾ ਦੇ ਸਮੂਹ ਪਾਰਟੀ ਅਹੁਦੇਦਾਰਾਂ ਤੇ ਵਰਕਰ ਸਾਹਿਬਾਨ ਨਾਲ ਮੀਟਿੰਗ ਕੀਤੀ। ਜਿਸ ਵਿੱਚ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਲੁਧਿਆਣਾ ਦੀ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਦਾ ਜੋਸ਼ ਕਾਬਿਲ-ਏ-ਤਾਰੀਫ਼ ਸੀ। ਸੋ ਇਸ ਤੋਂ ਇਲਾਵਾ ਇੱਕ ਗੱਲ ਮੈਂ ਪੂਰੇ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਇਹਨਾਂ ਚੋਣਾਂ ਵਿੱਚ ਪੰਜਾਬ ਦੇ ਲੋਕ ਪੱਬਾਂ ਭਾਰ ਬੈਠ ਕੇ ਆਮ ਆਦਮੀ ਪਾਰਟੀ ਵੱਲੋਂ ਨਿੱਤ ਦਿਨ ਕੱਢੇ ਜਾ ਰਹੇ ਝੂਠੇ ਚੁਟਕਲਿਆਂ ਦਾ ਮੂੰਹ ਤੋੜਵਾਂ ਜਵਾਬ ਦੇਣਗੇ।