ਪਟਿਆਲਾ : ਆਪਣਾ ਪੰਜਾਬ ਮੀਡੀਆ : ਬੇਅਦਬੀ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਦੇ ਸਾਬਕਾ ਪੁਲੀਸ ਮੁਖੀ ਰਣਬੀਰ ਸਿੰਘ ਖੱਟੜਾ ਨੇ ਸੁਖਬੀਰ ਸਿੰਘ ਬਾਦਲ ਸਣੇ ਕਈ ਅਕਾਲੀ ਆਗੂਆਂ ਨੂੰ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਕਿਹਾ, ‘‘ਸੁਖਬੀਰ ਸਿੰਘ ਬਾਦਲ ਨੇ ਡੇਰਾ ਸੱਚਾ ਸੌਦਾ ਸਿਰਸਾ ਦੀਆਂ ਵੋਟਾਂ ਲੈਣ ਲਈ ਗੁਰੂ ਗ੍ਰੰਥ ਸਾਹਿਬ ਦੀ ਆਸਥਾ ਨੂੰ ਛਿੱਕੇ ਟੰਗਿਆ ਸੀ, ਅਸੀਂ ਪ੍ਰੇਮੀਆਂ ਦੀਆਂ ਵੋਟਾਂ ਲੈਣ ਲਈ ਤਿਆਰ ਨਹੀਂ ਸੀ, ਜਿਸ ਕਾਰਨ ਅਸੀਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਵਾਪਸ ਕੀਤੀ ਤੇ ਪਾਰਟੀ ਛੱਡ ਦਿੱਤੀ।ਖੱਟੜਾ ਇੱਥੇ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰ ਰਹੇ ਸਨ। ਉਨ੍ਹਾਂ ਸਪੱਸ਼ਟ ਕਿਹਾ ਕਿ ਬੁਰਜ ਜਵਾਹਰ ਸਿੰਘ ਵਾਲਾ ਜਾਂ ਫਿਰ ਬਰਗਾੜੀ ਵਿੱਚ ਬੇਅਦਬੀ ਬਾਰੇ ਤੱਥ ਗੁਰਦੇਵ ਪ੍ਰੇਮੀ ਦੇ ਸਕਦਾ ਸੀ ਪਰ ਉਹ ਮਾਰ ਦਿੱਤਾ ਗਿਆ, ਜਿਸ ਤੋਂ ਬਾਅਦ ਡੇਰਾ ਪ੍ਰੇਮੀਆਂ ਬਾਰੇ ਪੱਕੇ ਸਬੂਤ ਮਿਲਣੇ ਮੁਸ਼ਕਲ ਹੋ ਗਏ। ਸੁਖਬੀਰ ਬਾਦਲ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਹਾ ਸੀ, ‘‘ਜੇ ਸਾਡੀ ਸਰਕਾਰ ਬਣੀ ਤਾਂ ਉਹ ਬੇਅਦਬੀ ਦੀ ਜਾਂਚ ਦੁਬਾਰਾ ਕਰਾਉਣਗੇ। ਖੱਟੜਾ ਨੇ ਕਿਹਾ ਕਿ ਪ੍ਰਦੀਪ ਕਲੇਰ ਦੇ ਬਿਆਨਾਂ ਤੋਂ ਸੁਖਬੀਰ ਸਣੇ ਸਾਰੇ ਹੀ ਮੰਨ ਗਏ ਸਨ ਕਿ ਡੇਰਾ ਪ੍ਰੇਮੀ ਹੀ ਬੇਅਦਬੀ ਦੇ ਦੋਸ਼ੀ ਹਨ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ, ‘‘ਅਕਾਲ ਤਖ਼ਤ ਸਾਹਿਬ ਕੋਲ ਅਸੀਂ ਪੱਖ ਰੱਖ ਆਏ ਹਾਂ, ਉਸ ਤੋਂ ਇਲਾਵਾ ਹੁਣ ਸਾਡਾ ਬਾਹਰ ਕਿਤੇ ਵੀ ਕੁਝ ਵੀ ਕਹਿਣਾ ਸਹੀ ਨਹੀਂ ਹੈ। ਅਸੀਂ ਰਣਬੀਰ ਖੱਟੜਾ ਵੱਲੋਂ ਲਗਾਏ ਦੋਸ਼ਾਂ ਬਾਰੇ ਹੁਣ ਕੁਝ ਨਹੀਂ ਕਹਿਣਾ ਚਾਹੁੰਦੇ।
I simply could not go away your web site prior to suggesting that I really enjoyed the standard info a person supply on your guests Is going to be back incessantly to investigate crosscheck new posts