ਜਲੰਧਰ: ਆਪਣਾ ਪੰਜਾਬ ਮੀਡੀਆ: ਪੰਜਾਬ ਦੀ ਮਾਨ ਸਰਕਾਰ ਵੱਲੋਂ ਸੂਬੇ ਨੂੰ ਮਜ਼ਬੂਤ ਬਣਾਉਣ ਲਈ ਜਲੰਧਰ ਵਿੱਚ ਵੈਲਿਊ ਐਡਿਡ ਪ੍ਰੋਸੈਸਿੰਗ ਸਹੂਲਤ, ਹੁਸ਼ਿਆਰਪੁਰ ਵਿੱਚ ਆਟੋਮੈਟਿਡ ਵੈਬਰਸ ਯੂਨਿਟ, ਅਬੋਹਰ ਵਿੱਚ ਮਿਰਚੀ ਪ੍ਰੋਸੈਸਿੰਗ ਸੈਂਟਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ਰੈਡੀ ਟੂ ਈਟ ਯੂਨਿਟ ਸਥਾਪਤ ਕਰਨ ਲਈ ਸਿਡਬੀ (ਸਮਾਲ ਇੰਡਸਟਰੀਜ਼ ਡਿਵੈਲਪਮੈਂਟ ਬੈਂਕ ਆਫ਼ ਇੰਡੀਆ) ਭਾਰਤੀ ਲਘੂ ਸਨਅਤ ਵਿਕਾਸ ਬੈਂਕ ਨਾਲ 250 ਕਰੋੜ ਰੁਪਏ ਦਾ ਸਮਝੌਤਾ ਸਹੀਬੱਧ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਐਗਰੀ ਐਕਸਪੋਰਟ ਵੱਲੋਂ ਐਗਰੋ ਐਕਸਪੋਰਟ ਪਦਾਰਥਾਂ ਲਈ ਹੋਰ ਕਈ ਪ੍ਰਾਜੈਕਟ ਸ਼ੁਰੂ ਕਰਨ ਲਈ 50 ਕਰੋੜ ਰੁਪਏ ਰੱਖੇ ਗਏ ਹਨ। ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਮੰਗਲ ਸਿੰਘ ਨੇ ਸੂਬੇ ਦੀ ਕਿਸਾਨੀ ਨੂੰ ਬਚਾਉਣ ਲਈ ਪੰਜਾਬ ਐਗਰੋ ਦੇ ਘੇਰੇ ਨੂੰ ਹੋਰ ਵਿਸ਼ਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ ਤੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਫ਼ਸਲੀ ਵਿਭਿਨੰਤਾ ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਦੱਸਿਆ ਕਿ ਜਲੰਧਰ ਵਿੱਚ ਵੈਲਿਊ ਐਡਿਡ ਮੈਨੂਫੈਕਚਰਿੰਗ ਯੂਨਿਟ ਸਥਾਪਤ ਹੋਣ ਨਾਲ ਕਿਸਾਨਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਐਗਰੋ ਦਾ ਘੇਰਾ ਵਿਸ਼ਾਲ ਹੋਣ ਨਾਲ ਕਿਸਾਨਾਂ ਵੱਲੋਂ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆਂ ਨੂੰ ਅਪਣਾਉਣ ਨਾਲ ਆਮਦਨ ’ਚ ਵੀ ਵਾਧਾ ਹੋਵੇਗਾ।