ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਸ੍ਰੀ ਅਕਾਲ ਤਖਤ ਸਾਹਿਬ ‘ਤੇ ਸਮਾਗਮ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵੇਂ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਹੋਈ ਹੈ। ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰ ਪਾਲ ਸਿੰਘ ਨੇ ਗ੍ਰੰਥੀ ਵਜੋਂ ਅਹੁਦਾ ਸੰਭਾਲ ਲਿਆ ਹੈ। ਪੰਜ ਸਿੰਘ ਸਾਹਿਬਾਨਾਂ ਨੇ ਦੋਹਾਂ ਗ੍ਰੰਥੀ ਸਿੰਘਾਂ ਨੂੰ ਦਸਤਾਰਾਂ ਭੇਂਟ ਕੀਤੀਆਂ।
ਸਮਾਗਮ ‘ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸ ਗੜ੍ਹ ਸਾਹਿਬ ਤੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ ਅਤੇ ਸਭਾ ਸੁਸਾਇਟੀਆਂ ਸ਼ਾਮਿਲ ਹੋਈਆਂ।
ਸ਼੍ਰੋਮਣੀ ਕਮੇਟੀ ਦੀ 5 ਜੁਲਾਈ ਦੀ ਅੰਤ ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਦੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੰਘ ਸਾਹਿਬਾਨ ਦੀ ਲੋੜ ਪੂਰੀ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਜ ਪਿਆਰਿਆਂ ਵਿੱਚ ਸੇਵਾ ਨਿਭਾਅ ਰਹੇ ਗਿਆਨੀ ਕੇਵਲ ਸਿੰਘ ਅਤੇ ਬਟਾਲਾ ਵਾਸੀ ਕਥਾਵਾਚਕ ਗਿਆਨੀ ਪਰਵਿੰਦਰਪਾਲ ਸਿੰਘ ਨੂੰ ਗ੍ਰੰਥੀ ਵਜੋਂ ਨਿਯੁਕਤ ਕੀਤਾ ਸੀ। ਇਸ ਸਬੰਧ ਵਿੱਚ ਤਖ਼ਤ ਸਾਹਿਬਾਨ ਦੇ ਜੱਥੇਦਾਰਾਂ ਅਤੇ ਸਿੰਘ ਸਾਹਿਬਾਨ ਵੱਲੋਂ ਵੱਖ-ਵੱਖ ਉਮੀਦਵਾਰਾਂ ਦਾ 1 ਜੁਲਾਈ ਨੂੰ ਟੈਸਟ ਲਿਆ ਸੀ, ਜਿਨ੍ਹਾਂ ਵਿੱਚੋਂ ਕੀਤੀ ਗਈ ਸਿਫ਼ਾਰਿਸ਼ ਅਨੁਸਾਰ ਦੋ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਕੀਤੀ ਗਈ ਸੀ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁਰਾਤਨ ਮਰਿਆਦਾ ਅਨੁਸਾਰ ਦਸਤਾਰ ਬੰਦੀ ਤੇ ਸੇਵਾ ਸੰਭਾਲ ਦਾ ਸਮਾਗਮ ਕੀਤਾ ਗਿਆ।
ਸ੍ਰੀ ਅਕਾਲ ਤਖਤ ਸਾਹਿਬ ‘ਤੇ ਸਮਾਗਮ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵੇਂ ਗ੍ਰੰਥੀ ਸਿੰਘਾਂ ਦੀ ਹੋਈ ਨਿਯੁਕਤੀ, ਪੰਜ ਸਿੰਘ ਸਾਹਿਬਾਨਾਂ ਨੇ ਭੇਂਟ ਕੀਤੀਆਂ ਦਸਤਾਰਾਂ

Leave a comment